ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਕੋਰੋਨਾ ਪਾਜ਼ੇਟਿਵ

Sunday, Aug 14, 2022 - 03:10 AM (IST)

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਕੋਰੋਨਾ ਪਾਜ਼ੇਟਿਵ

ਸ਼੍ਰੀਨਗਰ : ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਫਾਰੂਕ ਅਬਦੁੱਲਾ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਪਾਰਟੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਬਦੁੱਲਾ 'ਚ ਕੋਰੋਨਾ ਦੇ ਹਲਕੇ ਲੱਛਣ ਸਨ ਤੇ ਉਹ ਠੀਕ ਹੋ ਰਹੇ ਹਨ। ਪਾਰਟੀ ਬੁਲਾਰੇ ਨੇ ਦੱਸਿਆ ਕਿ ਡਾ. ਅਬਦੁੱਲਾ ਨੇ ਕੁਝ ਦਿਨ ਪਹਿਲਾਂ ਹੀ ਕੋਰੋਨਾ ਟੈਸਟ ਕਰਵਾਇਆ ਸੀ। ਉਨ੍ਹਾਂ ਦਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ 'ਚ ਕੋਰੋਨਾ ਦੇ ਹਲਕੇ ਲੱਛਣ ਸਨ ਅਤੇ ਹੁਣ ਉਹ ਠੀਕ ਹੋ ਰਹੇ ਹਨ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਅਬਦੁੱਲਾ 30 ਮਾਰਚ 2021 ਨੂੰ ਕੋਰੋਨਾ ਸੰਕਰਮਿਤ ਹੋਏ ਸਨ।

ਇਹ ਵੀ ਪੜ੍ਹੋ : Amazing : 50 ਹਜ਼ਾਰ ਰੁਪਏ ’ਚ ਵਿਕ ਰਿਹੈ ਮੁਰਗੀ ਦਾ ਆਂਡਾ, ਜਾਣੋ ਕੀ ਹੈ ਇਸ ਦੀ ਖਾਸੀਅਤ?

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News