ਗੱਲਬਾਤ ਨਾਲ ਸੁਲਝਾਇਆ ਜਾਣਾ ਚਾਹੀਦੈ ਕਸ਼ਮੀਰ ਵਿਵਾਦ : ਫਾਰੂਕ

07/11/2019 2:30:40 PM

ਸ਼੍ਰੀਨਗਰ (ਭਾਸ਼ਾ)— ਨੈਸ਼ਨਲ ਕਾਨਫਰੰਸ (ਨੇਕਾਂ) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਵੀਰਵਾਰ ਨੂੰ ਕਿਹਾ ਕਿ ਕਸ਼ਮੀਰ ਮੁੱਦਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਇਕ 'ਵਿਵਾਦ' ਹੈ, ਜਿਸ ਨੂੰ ਗੱਲਬਾਤ ਜ਼ਰੀਏ ਸੁਲਝਾਉਣ ਦੀ ਲੋੜ ਹੈ। ਸ਼੍ਰੀਨਗਰ ਤੋਂ ਸੰਸਦ ਮੈਂਬਰ ਅਬਦੁੱਲਾ ਨੇ ਕਿਹਾ ਕਿ ਫੌਜੀ ਤਾਕਤ ਨਾਲ ਕੁਝ ਹਾਸਲ ਨਹੀਂ ਹੋਵੇਗਾ। ਕਸ਼ਮੀਰ ਦੋਹਾਂ ਦੇਸ਼ਾਂ (ਭਾਰਤ ਅਤੇ ਪਾਕਿਸਤਾਨ) ਵਿਚਾਲੇ ਇਕ ਵਿਵਾਦ ਹੈ। ਇਹ ਮੁੱਦਾ ਹੁਣ ਵੀ ਸੰਯੁਕਤ ਰਾਸ਼ਟਰ ਵਿਚ ਹੈ। ਇਸ ਮੁੱਦੇ ਨੂੰ ਸੁਲਝਾਇਆ ਜਾਣਾ ਚਾਹੀਦਾ ਹੈ ਅਤੇ ਇਹ ਉਦੋਂ ਹੀ ਸੁਲਝੇਗਾ ਜਦੋਂ ਦੋਵੇਂ ਦੇਸ਼ ਇਕ-ਦੂਜੇ ਨਾਲ ਗੱਲਬਾਤ ਕਰਨਗੇ ਅਤੇ ਭਾਰਤ ਇੱਥੇ ਕਸ਼ਮੀਰ ਦੇ ਲੋਕਾਂ ਨਾਲ ਅਤੇ ਪਾਕਿਸਤਾਨ ਆਜ਼ਾਦ ਕਸ਼ਮੀਰ ਦੇ ਲੋਕਾਂ ਨਾਲ ਗੱਲ ਕਰੇ। ਅਬਦੁੱਲਾ ਨੇ ਕਿਹਾ ਕਿ ਕਸ਼ਮੀਰ ਮੁੱਦੇ ਦੇ ਹੱਲ ਲਈ ਗੱਲਬਾਤ ਤੋਂ ਇਲਾਵਾ ਕੋਈ ਬਦਲ ਨਹੀਂ ਹੈ। ਫੌਜੀ ਤਾਕਤ, ਫੌਜ ਜਾਂ ਐੱਨ. ਆਈ. ਏ. ਸਮੇਤ ਬਲ ਪ੍ਰਯੋਗ ਨਾਲ ਕੁਝ ਹਾਸਲ ਨਹੀਂ ਹੋਵੇਗਾ।


Related News