ਫਾਰੂਕ ਅਤੇ ਉਮਰ ਅਬਦੁੱਲਾ ਨੇ ਮਮਤਾ ਬੈਨਰਜੀ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ
Thursday, Mar 11, 2021 - 04:11 PM (IST)
ਸ਼੍ਰੀਨਗਰ- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਡਾ. ਫਾਰੂਕ ਅਬਦੁੱਲਾ ਅਤੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਅਤੇ ਉਮੀਦ ਜਤਾਈ ਕਿ ਚੋਣ ਕਮਿਸ਼ਨ ਇਸ ਦੀ ਜਾਂਚ ਕਰਵਾਏਗਾ। ਦੋਵੇਂ ਸਾਬਕਾ ਮੁੱਖ ਮੰਤਰੀਆਂ ਨੇ ਕਿਹਾ ਕਿ ਚੋਣਾਵੀ ਮੁਹਿੰਮਾਂ 'ਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ : ਮਮਤਾ ਬੈਨਰਜੀ ਹੋਈ ਜਖ਼ਮੀ, ਕਿਹਾ- ਜਦੋਂ ਕਾਰ 'ਚ ਬੈਠ ਰਹੀ ਸੀ ਉਦੋਂ ਧੱਕਾ ਦਿੱਤਾ ਗਿਆ
ਉਮਰ ਨੇ ਟਵਿੱਟਰ 'ਤੇ ਕਿਹਾ,''ਮੇਰੇ ਪਿਤਾ ਅਤੇ ਮੈਂ ਸੁਸ਼੍ਰੀ ਬੈਨਰਜੀ 'ਤੇ ਚੋਣ ਪ੍ਰਚਾਰ ਮੁਹਿੰਮ ਦੌਰਾਨ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਚੋਣ ਮੁਹਿੰਮਾਂ 'ਚ ਕਿਸੇ 'ਤੇ ਵੀ ਇਸ ਤਰ੍ਹਾਂ ਦੇ ਹਮਲੇ ਨਹੀਂ ਹੋਣੇ ਚਾਹੀਦੇ ਅਤੇ ਸਾਨੂੰ ਉਮੀਦ ਹੈ ਕਿ ਚੋਣ ਕਮਿਸ਼ਨ ਮਾਮਲੇ ਦੀ ਪੂਰੀ ਜਾਂਚ ਕਰਵਾਏਗਾ।
ਇਹ ਵੀ ਪੜ੍ਹੋ : ਕਿਵੇਂ ਜਖ਼ਮੀ ਹੋਈ ਮਮਤਾ ਬੈਨਰਜੀ? ਮੌਕੇ ਦੇ ਗਵਾਹਾਂ ਨੇ ਦੱਸੀ ਪੂਰੀ ਕਹਾਣੀ