ਫਾਰੂਕ ਅਬਦੁੱਲਾ ਨੇ ਲੋਕ ਸਭਾ ’ਚ ਚੁੱਕਿਆ ਜੰਮੂ-ਕਸ਼ਮੀਰ ਦੀ ਸਥਿਤੀ ਦਾ ਵਿਸ਼ਾ

09/19/2020 6:04:14 PM

ਨਵੀਂ ਦਿੱਲੀ— ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਸੰਸਦ ਮੈਂਬਰ ਫਾਰੂਕ ਅਬਦੁੱਲਾ ਨੇ ਸ਼ਨੀਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਮੌਜੂਦਾ ਸਥਿਤੀ ਦਾ ਮੁੱਦਾ ਸ਼ਨੀਵਾਰ ਨੂੰ ਸਦਨ ਵਿਚ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਚੀਨ ਵਾਂਗ ਦੂਜੇ ਗੁਆਂਢੀ ਦੇਸ਼ ਨਾਲ ਵੀ ਗੱਲਬਾਤ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸਦਨ ਵਿਚ ਸਿਫਰ ਕਾਲ ਦੌਰਾਨ ਕਿਹਾ ਕਿ ਉਹ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਜ਼ਾਹਰ ਕਰਨਾ ਚਾਹੁੰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਦੇ ਹਿਰਾਸਤ ’ਚ ਰਹਿਣ ਦੌਰਾਨ ਸਮਰਥਨ ਜਤਾਇਆ। ਹਿਰਾਸਤ ਵਿਚ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਲੋਕ ਸਭਾ ਵਿਚ ਆਪਣੀ ਗੱਲ ਰੱਖਦੇ ਹੋਏ ਨੈਸ਼ਨਲ ਕਾਫਰੰਸ ਦੇ ਨੇਤਾ ਫਾਰੂਕ ਨੇ ਕਿਹਾ ਕਿ ਜੰਮੂ-ਕਸ਼ਮੀਰ ’ਚ ਤਰੱਕੀ ਹੋਣੀ ਚਾਹੀਦੀ ਸੀ ਪਰ ਉੱਥੇ ਤਰੱਕੀ ਨਹੀਂ ਹੋਈ ਹੈ। 

ਲੋਕ ਸਭਾ ’ਚ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਸਾਡੇ ਬੱਚਿਆਂ ਅਤੇ ਦੁਕਾਨਦਾਰਾਂ ਕੋਲ 4ਜੀ ਇੰਟਰਨੈੱਟ ਦੀ ਸਹੂਲਤ ਨਹੀਂ ਹੈ, ਜਦਕਿ ਪੂਰੇ ਦੇਸ਼ ’ਚ ਹੈ। ਉਨ੍ਹਾਂ ਨੇ ਜੰਮੂ-ਕਸ਼ਮੀਰ ਵਿਚ ਕੁਝ ਲੋਕਾਂ ਦੇ ਮੁਕਾਬਲੇ ਵਿਚ ਮਾਰੇ ਜਾਣ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਫ਼ੌਜ ਨੇ ਮੰਨਿਆ ਕਿ ਸ਼ੋਪੀਆਂ ਵਿਚ ਗਲਤੀ ਨਾਲ 3 ਵਿਅਕਤੀ ਮਾਰੇ ਗਏ। ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੰਬੰਧਤ ਪਰਿਵਾਰਾਂ ਨੂੰ ਉੱਚਿਤ ਮੁਆਵਜਾ ਮਿਲੇਗਾ। ਉਨ੍ਹਾਂ ਨੇ ਪਾਕਿਸਤਾਨ ਦਾ ਨਾਮ ਲਏ ਬਿਨਾਂ ਕਿਹਾ ਕਿ ਅਸੀ ਜਿਸ ਤਰ੍ਹਾਂ ਨਾਲ ਚੀਨ ਨਾਲ ਗੱਲ ਕਰ ਰਹੇ ਹਾਂ, ਉਸੇ ਤਰ੍ਹਾਂ ਗੁਆਂਢੀ ਦੇਸ਼ ਨਾਲ ਗੱਲ ਕਰਨੀ ਪਵੇਗੀ। ਰਾਹ ਕੱਢਣਾ ਪਵੇਗਾ। ਅਬਦੁੱਲਾ ਨੇ ਕਿਹਾ ਕਿ ਜੇਕਰ ਹਿੰਦੋਸਤਾਨ ਤਰੱਕੀ ਕਰ ਰਿਹਾ ਹੈ ਤਾਂ ਕੀ ਜੰਮੂ-ਕਸ਼ਮੀਰ ਨੂੰ ਤਰੱਕੀ ਨਹੀਂ ਕਰਨੀ ਚਾਹੀਦੀ।


Tanu

Content Editor

Related News