ਲੱਦਾਖ ਨੂੰ ਰਾਜ ਦਾ ਦਰਜਾ ਦਿਵਾਉਣ ਲਈ ਮਾਈਨਸ 15 ਡਿਗਰੀ ''ਚ ਵਾਂਗਚੁਕ ਕਰ ਰਹੇ ਵਰਤ
Saturday, Mar 09, 2024 - 12:13 PM (IST)
ਲੱਦਾਖ- ਲੱਦਾਖ ਨੂੰ ਪੂਰਨ ਰਾਜ ਬਣਾਉਣ ਦੀ ਮੰਗ ਤੇਜ਼ ਹੋ ਗਈ ਹੈ। ਇਸ ਨੂੰ ਲੈ ਕੇ ਮਸ਼ਹੂਰ ਇਨੋਵੇਟਰ ਸੋਨਮ ਵਾਂਗਚੁਕ ਲੇਹ 'ਚ ਮਾਈਨਸ 15 ਡਿਗਰੀ ਦੀ ਸਰਦੀ 'ਚ ਖੁੱਲ੍ਹੇ ਆਸਮਾਨ ਹੇਠਾਂ 21 ਦਿਨਾਂ ਦੇ ਵਰਤ 'ਤੇ ਬੈਠ ਗਏ ਹਨ। ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਜਲਦ ਤੋਂ ਜਲਦ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਵੇ ਜਾਂ ਇਸ ਨੂੰ ਵਿਧਾਨ ਸਭਾ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ। ਇਸ ਤੋਂ ਇਲਾਵਾ 6ਵੀਂ ਅਨੁਸੂਚੀ ਲਾਗੂ ਕਰਨ ਦੀ ਵੀ ਮੰਗ ਹੋ ਰਹੀ ਹੈ।
ਇਹ ਵੀ ਪੜ੍ਹੋ : ਵਿਆਹ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਬਾਰਾਤ ਆਉਣ ਤੋਂ ਪਹਿਲਾਂ ਲਾੜੀ ਨੇ ਕੀਤੀ ਖ਼ੁਦਕੁਸ਼ੀ
ਇਕ ਨਿਊਜ਼ ਚੈਨਲ ਨਾਲ ਗੱਲਬਾਤ 'ਚ ਸੋਨਮ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਲੱਦਾਖ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕਰਦੀ ਤਾਂ ਅੰਦੋਲਨ ਅਣਮਿੱਥੇ ਸਮੇਂ ਲਈ ਚਲੇਗਾ। ਦੱਸਣਯੋਗ ਹੈ ਕਿ ਲੱਦਾਖ, ਪਹਿਲੇ ਜੰਮੂ ਕਸ਼ਮੀਰ ਰਾਜ ਦਾ ਹਿੱਸਾ ਸੀ। 5 ਅਗਸਤ 2019 ਨੂੰ ਧਾਰਾ 370 ਹਟਣ ਤੋਂ ਬਾਅਦ ਲੱਦਾਖ ਬਿਨਾਂ ਵਿਧਾਨ ਸਭਾ ਵਾਲਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e