ਤੀਹਰੇ ਕਤਲ ਨਾਲ ਕੰਬਿਆ ਪੂਰਾ ਸ਼ਹਿਰ, ਮਾਂ-ਧੀ ਤੇ ਪਿਓ ਨੂੰ ਚੜ੍ਹਦੀ ਸਵੇਰ ਦਿੱਤੀ ਰੂਹ ਕੰਬਾਊ ਮੌਤ
Wednesday, Dec 04, 2024 - 10:49 AM (IST)
ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹੋਏ ਇੱਕ ਕਤਲ ਕਾਂਡ ਨੇ ਸਨਸਨੀ ਮਚਾ ਕੇ ਰੱਖ ਦਿੱਤੀ ਹੈ। ਦੱਖਣੀ ਦਿੱਲੀ ਦੇ ਨੇਬ ਸਰਾਏ ਇਲਾਕੇ ਦੇ ਦਿਓਲੀ 'ਚ ਪਤੀ, ਪਤਨੀ ਅਤੇ ਉਨ੍ਹਾਂ ਦੀ ਬੇਟੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਰਾਜੇਸ਼ (55), ਕੋਮਲ (47) ਅਤੇ ਉਨ੍ਹਾਂ ਦੀ ਬੇਟੀ ਕਵਿਤਾ (23) ਵਜੋਂ ਹੋਈ ਹੈ। ਕਤਲ ਦੀ ਵਾਪਰੀ ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ ਹੈ ਅਤੇ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - ਹਾਓ ਓ ਰੱਬਾ..., Airport 'ਤੇ ਚੈਕਿੰਗ ਦੌਰਾਨ ਕੋਰੀਅਰ 'ਚੋਂ ਮਿਲਿਆ ਭਰੂਣ, ਫੈਲੀ ਸਨਸਨੀ
ਜਾਣਕਾਰੀ ਅਨੁਸਾਰ ਰਾਜੇਸ਼ ਦਾ ਮੁੰਡਾ ਸਵੇਰੇ ਕਰੀਬ 5 ਵਜੇ ਸਵੇਰ ਦੀ ਸੈਰ ਕਰਨ ਲਈ ਨਿਕਲਿਆ ਸੀ। ਜਦੋਂ ਉਹ ਘਰ ਪਰਤਿਆ ਤਾਂ ਦੇਖਿਆ ਕਿ ਉਸ ਦੇ ਮਾਤਾ-ਪਿਤਾ ਅਤੇ ਭੈਣ ਦੀਆਂ ਲਾਸ਼ਾਂ ਘਰ ਵਿੱਚ ਪਈਆਂ ਹੋਈਆਂ ਸਨ ਅਤੇ ਉਹਨਾਂ ਤਿੰਨਾਂ ਦਾ ਕਿਸੇ ਵਲੋਂ ਕਤਲ ਕਰ ਦਿੱਤਾ ਗਿਆ ਸੀ। ਇਹ ਵੀ ਖੁਲਾਸਾ ਹੋਇਆ ਹੈ ਕਿ ਅੱਜ ਰਾਜੇਸ਼ ਅਤੇ ਕੋਮਲ ਦੇ ਵਿਆਹ ਦੀ ਵਰ੍ਹੇਗੰਢ ਸੀ। ਦੱਸ ਦੇਈਏ ਕਿ ਰਾਜੇਸ਼ ਭਾਰਤੀ ਫੌਜ ਤੋਂ ਸੇਵਾਮੁਕਤ ਸੀ ਅਤੇ ਇਹ ਘਟਨਾ ਉਨ੍ਹਾਂ ਦੇ ਘਰ ਵਾਪਰੀ। ਕਤਲ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ ਪਰ ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ
ਦੱਸ ਦੇਈਏ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਮੌਕੇ 'ਤੇ ਵੱਡੀ ਗਿਣਤੀ 'ਚ ਲੋਕ ਵੀ ਇਕੱਠੇ ਹੋ ਗਏ। ਪੁਲਸ ਨੇ ਇਸ ਮਾਮਲੇ 'ਚ ਮ੍ਰਿਤਕ ਦੇ ਪੁੱਤਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਤਲ ਦੇ ਕਾਰਨਾਂ ਦਾ ਪਤਾ ਲੱਗ ਸਕੇ। ਇਸ ਕਤਲੇਆਮ ਨੇ ਇੱਕ ਵਾਰ ਫਿਰ ਦਿੱਲੀ ਵਿੱਚ ਸੁਰੱਖਿਆ ਅਤੇ ਅਪਰਾਧ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਪੁਲਸ ਵੱਲੋਂ ਹੁਣ ਮਾਮਲੇ ਦੇ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਜਲਦ ਹੀ ਮਾਮਲਾ ਸਾਹਮਣੇ ਆ ਜਾਵੇਗਾ।
ਇਹ ਵੀ ਪੜ੍ਹੋ - ਖ਼ਾਸ ਖ਼ਬਰ: 35 ਹਜ਼ਾਰ ਔਰਤਾਂ ਨੂੰ ਮਿਲੇਗਾ ਰੁਜ਼ਗਾਰ, ਇਸ ਦਿਨ ਸ਼ੁਰੂ ਹੋ ਰਹੀ ਨਵੀਂ ਸਕੀਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8