ਧੀ ਨੂੰ ਪ੍ਰੀਖਿਆ ਦਿਵਾਉਣ ਜਾ ਰਿਹਾ ਸੀ ਪਿਓ, ਦੋਹਾਂ ਨਾਲ ਵਾਪਰਿਆ ਦਰਦਨਾਕ ਭਾਣਾ
Saturday, Oct 21, 2023 - 04:52 PM (IST)
![ਧੀ ਨੂੰ ਪ੍ਰੀਖਿਆ ਦਿਵਾਉਣ ਜਾ ਰਿਹਾ ਸੀ ਪਿਓ, ਦੋਹਾਂ ਨਾਲ ਵਾਪਰਿਆ ਦਰਦਨਾਕ ਭਾਣਾ](https://static.jagbani.com/multimedia/2023_10image_17_40_322123669accident1.jpg)
ਭਿਵਾਨੀ (ਭਾਸ਼ਾ)- ਹਰਿਆਣਾ ਦੇ ਭਿਵਾਨੀ 'ਚ ਲੋਹਾਨੀ ਪਿੰਡ ਨੇੜੇ ਸ਼ਨੀਵਾਰ ਸਵੇਰੇ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ 'ਤੇ ਸਵਾਰ ਪਿਓ-ਧੀ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸਦਰ ਥਾਣੇ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਰਾਕੇਸ਼ ਕੁਮਾਰ ਨੇ ਮ੍ਰਿਤਕ ਦੇ ਵੱਡੇ ਭਰਾ ਰਾਮਨਿਵਾਸ ਦੇ ਹਵਾਲੇ ਤੋਂ ਦੱਸਿਆ ਕਿ ਉਸ ਦਾ (ਰਾਮਨਿਵਾਸ ਦਾ) ਛੋਟਾ ਭਰਾ ਮਦਨਲਾਲ ਸ਼ਨੀਵਾਰ ਨੂੰ ਆਪਣੀ ਧੀ 20 ਸਾਲਾ ਪ੍ਰੀਤੀ ਨੂੰ ਸੀ.ਈ.ਟੀ. ਦੀ ਪ੍ਰੀਖਿਆ ਦਿਵਾਉਣ ਲਈ ਮੋਟਰਸਾਈਕਲ 'ਤੇ ਭਿਵਾਨੀ ਲਿਜਾ ਰਿਹਾ ਸੀ, ਉਸੇ ਦੌਰਾਨ ਲੋਹਾਨੀ ਦੇ ਪਿੰਡ ਕੋਲ ਜੂਈ ਨਹਿਰ ਦੇ ਪੁਲ 'ਤੇ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਕੁਮਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਪਿਓ-ਧੀ ਦੋਵੇਂ ਜ਼ਖ਼ਮੀ ਹੋ ਗਏ ਅਤੇ ਰਾਹਗੀਰਾਂ ਨੇ ਐਂਬੂਲੈਂਸ ਬੁਲਾ ਕੇ ਉਨ੍ਹਾਂ ਨੂੰ ਭਿਵਾਨੀ ਦੇ ਇਕ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵੱਡੇ ਭਰਾ ਰਾਮਨਿਵਾਸ ਦੀ ਸ਼ਿਕਾਇਤ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪਿਓ-ਧੀ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8