ਧੀਆਂ ਨਾਲ ਬਾਈਕ ''ਤੇ ਜਾਂਦੇ ਪਿਓ ਦਾ ਵਿਗੜ ਗਿਆ ਸੰਤੁਲਨ ! ਤਿੰਨੋਂ ਆ ਡਿੱਗੇ ਫਲਾਈਓਵਰ ਤੋਂ ਹੇਠਾਂ
Monday, Jun 22, 2026 - 05:25 PM (IST)
ਨਵੀਂ ਦਿੱਲੀ- ਦਿੱਲੀ ਦੇ ਸ਼ਾਹਦਰਾ ਇਲਾਕੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੋਮਵਾਰ ਦੁਪਹਿਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਬਾਈਕ ਸਵਾਰ ਵਿਅਕਤੀ ਅਤੇ ਉਸ ਦੀਆਂ ਦੋ ਮਾਸੂਮ ਧੀਆਂ ਗੀਤਾ ਕਲੋਨੀ ਫਲਾਈਓਵਰ ਹੇਠਾਂ ਜਾ ਡਿੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਈਆਂ। ਪੁਲਸ ਮੁਤਾਬਕ ਇਹ ਹਾਦਸਾ ਗੀਤਾ ਕਲੋਨੀ ਥਾਣੇ ਦੇ ਨੇੜੇ ਫਲਾਈਓਵਰ ਦੇ ਮੋੜ 'ਤੇ ਵਾਪਰਿਆ।
ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਇਕ ਇੱਕ ਸੀਨੀਅਰ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਉਹ ਆਪਣੀਆਂ ਦੋਵਾਂ ਧੀਆਂ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਗਾਂਧੀ ਨਗਰ ਜਾ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ। ਤਿੰਨੋਂ ਜਣੇ ਫਲਾਈਓਵਰ ਤੋਂ ਹੇਠਾਂ ਸੜਕ 'ਤੇ ਕਿਵੇਂ ਡਿੱਗੇ, ਇਸ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਅਤੇ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਤਿੰਨਾਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ। ਫਿਲਹਾਲ ਤਿੰਨਾਂ ਨੂੰ ਹੇਗੜੇਵਾਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
