ਰਿਸ਼ਤੇ ਹੋਏ ਤਾਰ-ਤਾਰ, ਪਿਓ-ਪੁੱਤ ਨੇ ਨਾਬਾਲਗ ਨੂੰ ਬਣਾਇਆ ਹਵਸ ਦਾ ਸ਼ਿਕਾਰ, ਗਰਭਵਤੀ ਹੋਣ ''ਤੇ ਹੋਇਆ ਖੁਲਾਸਾ

Monday, May 13, 2024 - 10:43 PM (IST)

ਨੈਸ਼ਨਲ ਡੈਸਕ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦੇਣ ਵਾਲੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 15 ਸਾਲਾ ਨਾਬਾਲਗ ਲੜਕੀ ਨਾਲ ਉਸਦੇ ਹੀ ਦੋ ਰਿਸ਼ਤੇਦਾਰਾਂ ਨੇ ਕਈ ਵਾਰ ਬਲਾਤਕਾਰ ਕੀਤਾ। ਜਦੋਂ ਪੀੜਤਾ ਗਰਭਵਤੀ ਹੋਈ ਤਾਂ ਦੋਸ਼ੀ ਨੇ ਉਸ ਨੂੰ ਜ਼ਬਰਦਸਤੀ ਗੋਲੀਆਂ ਖੁਆ ਦਿੱਤੀਆਂ ਤਾਂ ਕਿ ਉਸ ਦਾ ਗਰਭਪਾਤ ਹੋ ਸਕੇ।

ਇਹ ਵੀ ਪੜ੍ਹੋ- ਨਾੜ ਨੂੰ ਅੱਗ ਲੱਗਣ ਕਾਰਨ ਖੇਤਾਂ 'ਚ ਬਣੇ ਕਿਸਾਨਾਂ ਦੇ ਚਾਰ ਘਰਾਂ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਹੈਰਾਨੀ ਦੀ ਗੱਲ ਇਹ ਹੈ ਕਿ ਦੋਸ਼ੀ ਰਿਸ਼ਤੇ ਵਿੱਚ ਪਿਓ-ਪੁੱਤ ਹਨ। ਪੁੱਤ ਦੀ ਉਮਰ 20 ਸਾਲ ਦੱਸੀ ਜਾ ਰਹੀ ਹੈ। ਇਹ ਦੋਵੇਂ ਪੀੜਤਾ ਨੂੰ ਬਲੈਕਮੇਲ ਕਰਕੇ ਲਗਾਤਾਰ ਆਪਣੀ ਹਵਸ ਦਾ ਸ਼ਿਕਾਰ ਬਣਾ ਰਹੇ ਸਨ। ਪਰ ਜਦੋਂ ਪੀੜਤਾ ਗਰਭਵਤੀ ਹੋ ਗਈ ਤਾਂ ਉਸ ਨੇ ਆਪਣੀ ਮਾਂ ਨੂੰ ਆਪਣਾ ਦੁੱਖ ਸੁਣਾਇਆ। ਜਿਸ ਤੋਂ ਬਾਅਦ ਮਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।

ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਇੱਕੋਂ ਸਕੂਲ 'ਚ ਹਫਤੇ 'ਚ ਦੂਜੀ ਵਾਰ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਪੀੜਤਾ ਦੀ ਮਾਂ ਉਸ ਨੂੰ ਜ਼ਿਲ੍ਹੇ ਦੇ ਭਿਵੰਡੀ ਥਾਣੇ ਲੈ ਗਈ। ਉਨ੍ਹਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਅਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਫਰਾਰ ਹਨ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਭਾਲ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Inder Prajapati

Content Editor

Related News