ਧੀ ਨਾਲ ਜਬਰ ਜ਼ਿਨਾਹ ਦੇ ਦੋਸ਼ ''ਚ ਪਿਤਾ ਗ੍ਰਿਫ਼ਤਾਰ, ਡੇਢ ਸਾਲ ਤੋਂ ਬਣਾ ਰਿਹਾ ਸੀ ਹਵਸ ਦਾ ਸ਼ਿਕਾਰ

07/09/2022 4:25:35 PM

ਜੈਪੁਰ (ਭਾਸ਼ਾ)- ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ 'ਚ ਪੁਲਸ ਨੇ ਇਕ ਕੁੜੀ ਨਾਲ ਜਬਰ ਜ਼ਿਨਾਹ ਦੇ ਦੋਸ਼ 'ਚ ਉਸ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦਰਜ ਮਾਮਲੇ ਦੇ ਆਧਾਰ 'ਤੇ ਸ਼ਨੀਵਾਰ ਨੂੰ ਕਿਹਾ ਕਿ ਕੁੜੀ ਦੀ ਮਾਂ ਦੀ ਮੌਤ ਹੋ ਚੁਕੀ ਹੈ ਅਤੇ ਦੋਸ਼ੀ ਪਿਛਲੇ ਡੇਢ ਸਾਲਾਂ ਤੋਂ ਆਪਣੀ 16 ਸਾਲਾ ਧੀ ਨਾਲ ਜਬਰ ਜ਼ਿਨਾਹ ਕਰ ਰਿਹਾ ਸੀ।

ਹਨੂੰਮਾਨਗੜ੍ਹ ਦੇ ਪੁਲਸ ਸੁਪਰਡੈਂਟ ਅਜੇ ਸਿੰਘ ਨੇ ਇਕ ਬਿਆਨ 'ਚ ਕਿਹਾ ਕਿ ਨਾਬਾਲਗ ਨੇ 4 ਜੁਲਾਈ ਨੂੰ ਆਪਣੇ ਮਾਮਾ ਨਾਲ ਆ ਕੇ ਥਾਣਾ ਪੱਲੂ 'ਚ ਇਸ ਬਾਰੇ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਨੇ ਕਿਹਾ ਕਿ ਕੁੜੀ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਸ ਨੇ ਜਦੋਂ ਆਪਣੇ ਪਿਤਾ ਦਾ ਵਿਰੋਧ ਕੀਤਾ ਤਾਂ ਉਸ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਪੁਲਸ ਨੇ ਬਾਲ ਜਿਨਸੀ ਅਪਰਾਧ ਸੁਰੱਖਿਆ ਐਕਟ (ਪੋਕਸੋ) ਅਤੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

DIsha

This news is Content Editor DIsha