ਪਿਓ ਨੇ ਚਾਰ ਬੱਚਿਆਂ ਨੂੰ ਜ਼ਹਿਰ ਦੇਣ ਤੋਂ ਬਾਅਦ ਖ਼ੁਦ ਵੀ ਕੀਤਾ ਸੇਵਨ, 3 ਦੀ ਮੌਤ
Wednesday, Mar 12, 2025 - 10:34 AM (IST)

ਆਰਾ- ਬਿਹਾਰ 'ਚ ਭੋਜਪੁਰ ਜ਼ਿਲ੍ਹੇ 'ਚ ਇਕ ਪਿਓ ਨੇ ਆਪਣੇ ਚਾਰ ਬੱਚਿਆਂ ਨੂੰ ਜ਼ਹਿਰ ਦੇਣ ਤੋਂ ਬਾਅਦ ਖ਼ੁਦ ਵੀ ਜ਼ਹਿਰ ਖਾ ਲਿਆ। ਇਸ ਹਾਦਸੇ 'ਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਇਕ ਬੱਚਾ ਤੇ ਖ਼ੁਦ ਬੀਮਾਰ ਹੋ ਗਿਆ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਬੇਲਵਨੀਆ ਪਿੰਡ ਵਾਸੀ ਅਰਵਿੰਦ ਕੁਮਾਰ ਨੇ ਮੰਗਲਵਾਰ ਰਾਤ ਆਪਣੇ ਚਾਰ ਬੱਚਿਆਂ ਨਾਲ ਜ਼ਹਿਰ ਖਾ ਲਿਆ, ਜਿਸ 'ਚੋਂ ਤਿੰਨ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨੰਦਨੀ ਕੁਮਾਰੀ (13), ਪਲਕ ਕੁਮਾਰੀ (5) ਅਤੇ ਟੋਨੀ ਕੁਮਾਰ (7) ਵਜੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਕੂਲੀ ਬੱਚਿਆਂ 'ਚ ਫੈਲੀ ਬੀਮਾਰੀ, ਹਾਈ ਅਲਰਟ ਤੋਂ ਬਾਅਦ 12 ਮਾਰਚ ਤੱਕ ਛੁੱਟੀਆਂ
ਸੂਤਰਾਂ ਨੇ ਦੱਸਿਆ ਕਿ ਅਰਵਿੰਦ ਕੁਮਾਰ ਅਤੇ ਉਸ ਦੇ ਬੇਟੇ ਆਦਰਸ਼ ਕੁਮਾਰ ਦਾ ਇਲਾਜ ਹਸਪਤਾਲ 'ਚ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਆਪਣੀ ਪਤਨੀ ਦੇ ਦਿਹਾਂਤ ਤੋਂ ਬਾਅਦ ਮਾਨਸਿਕ ਰੂਪ ਨਾਲ ਤਣਾਅ 'ਚ ਸੀ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8