ਦਿੱਲੀ ''ਚ 2 ਬੱਚਿਆਂ ਦੀ ਹੱਤਿਆ ਕਰਨ ਦੇ ਬਾਅਦ ਪਿਤਾ ਨੇ ਕੀਤੀ ਖੁਦਕੁਸ਼ੀ
Monday, Feb 10, 2020 - 12:23 AM (IST)

ਨਵੀਂ ਦਿੱਲੀ— ਦਿੱਲੀ 'ਚ ਬੇਰੋਜ਼ਗਾਰੀ ਦੇ ਚਲਦੇ ਇਕ ਵਿਅਕਤੀ ਨੇ ਅਜਿਹਾ ਖੌਫਨਾਕ ਕਦਮ ਚੁੱਕਿਆ, ਜਿਸਦੇ ਬਾਰੇ 'ਚ ਸੁਣ ਕੇ ਹਰ ਕੋਈ ਹੈਰਾਨ ਹੈ। ਸ਼ਾਲੀਮਾਰ ਬਾਗ 'ਚ ਰਹਿਣ ਵਾਲੇ ਵਿਅਕਤੀ ਨੇ ਪਹਿਲਾਂ ਆਪਣੇ 2 ਬੱਚਿਆਂ ਦੀ ਹੱਤਿਆ ਕੀਤੀ ਅਤੇ ਫਿਰ ਮੈਟਰੋ ਟਰੈਨ ਦੇ ਸਾਹਮਣੇ ਛਾਲ ਮਾਰ ਕੇ ਆਤਮਹੱਤਿਆ ਕਰ ਲਈ। ਬੱਚਿਆਂ ਦੀ ਪਛਾਣ ਸਮੀਕਸ਼ਾ ਅਤੇ ਸ਼ੇਆਂਸ ਦੇ ਰੂਪ 'ਚ ਹੋਈ ਹੈ। ਪੁਲਸ ਨੇ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਸਧੂਰ ਮਲਾਨੀ ਮਾਨਸਿਕ ਰੂਪ ਤੋਂ ਬੀਮਾਰ ਸੀ।