ਸ਼ਰਮਨਾਕ! ਪਿਓ ਨੇ ਨਾਬਾਲਗ ਧੀ ਨਾਲ ਕੀਤਾ ਜਬਰ ਜ਼ਿਨਾਹ
Saturday, Mar 08, 2025 - 04:09 PM (IST)

ਮਹਰਾਜਗੰਜ- ਉੱਤਰ ਪ੍ਰਦੇਸ਼ ਦੇ ਮਹਰਾਜਗੰਜ ਜ਼ਿਲ੍ਹੇ 'ਚ ਆਪਣੀ 11 ਸਾਲਾ ਧੀ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਮਾਮਲਾ ਸ਼ੁੱਕਰਵਾਰ ਨੂੰ ਨਾਬਾਲਗ ਕੁੜੀ ਦੀ ਮਾਂ ਵਲੋਂ ਦਰਜ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਅਧਿਕਾਰੀਆਂ ਦੇ ਨੋਟਿਸ 'ਚ ਆਇਆ। ਕੋਤਵਾਲੀ ਥਾਣੇ ਦੇ ਇੰਚਾਰਜ ਸਤੇਂਦਰ ਕੁਮਾਰ ਰਾਏ ਨੇ ਕਿਹਾ ਕਿ ਪੀੜਤ ਕੁੜੀ ਨੇ ਆਪਣੇ ਪਿਤਾ 'ਤੇ ਵੀਰਵਾਰ ਰਾਤ ਉਸ ਨਾਲ ਜਬਰ ਜ਼ਿਨਾਹ ਕਰਨ ਦਾ ਦੋਸ਼ ਲਗਾਇਆ ਹੈ, ਜਦੋਂ ਕੁੜੀ ਦੀ ਮਾਂ ਆਪਣੇ ਮਾਤਾ-ਪਿਤਾ ਦੇ ਘਰ ਗਈ ਸੀ।
ਕੁੜੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਜੇਕਰ ਉਸ ਨੇ ਕਿਸੇ ਨੂੰ ਆਪਣੇ ਪਿਤਾ ਦੀ ਸ਼ਿਕਾਇਤ ਕੀਤੀ ਤਾਂ ਉਹ ਉਸ ਨੂੰ ਜ਼ਹਿਰ ਦੇ ਕੇ ਮਾਰ ਦੇਵੇਗਾ। ਰਾਏ ਨੇ ਕਿਹਾ ਕਿ ਸ਼ਿਕਾਇਤ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੜੀ ਦਾ ਬਿਆਨ ਵੀ ਦਰਜ ਕੀਤਾ ਜਾਵੇਗਾ, ਜਿਸ ਨੂੰ ਮੈਡੀਕਲ ਜਾਂਚ ਲਈ ਭੇਜਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8