ਪਿਓ ਨੇ ਦੋ ਧੀਆਂ ਨੂੰ ਫਾਹੇ ਲੱਗਾ ਕੀਤੀ ਖੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ
Friday, Sep 26, 2025 - 10:43 AM (IST)

ਫਰੀਦਾਬਾਦ : ਬੱਲਭਗੜ੍ਹ ਸੈਕਟਰ 8 ਖੇਤਰ ਵਿਚ ਇੱਕ 30 ਸਾਲਾ ਵਿਅਕਤੀ ਨੇ ਵੀਰਵਾਰ ਨੂੰ ਆਪਣੀਆਂ ਦੋ ਨਾਬਾਲਗ ਧੀਆਂ ਦਾ ਕਥਿਤ ਤੌਰ 'ਤੇ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਵੀ ਆਪਣੇ ਘਰ ਵਿੱਚ ਫਾਹਾ ਲੱਗਾ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਘਟਨਾ ਦਾ ਪਤਾ ਲੱਗਣ 'ਤੇ ਇਲਾਕੇ ਵਿਚ ਸਨਸਨੀ ਫੈਲ ਗਈ।
ਇਹ ਵੀ ਪੜ੍ਹੋ : ਵਿਨਾਸ਼ਕਾਰੀ ਹੋਵੇਗਾ ਸਾਲ 2026, ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ!
ਪੁਲਸ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਲਗਭਗ ਦੋ ਮਹੀਨੇ ਪਹਿਲਾਂ ਜਣੇਪੇ ਦੌਰਾਨ ਉਸ ਦੀ ਪਤਨੀ ਦੀ ਮੌਤ ਹੋ ਗਈ ਸੀ, ਜਿਸ ਕਾਰਨ ਉਕਤ ਵਿਅਕਤੀ ਉਦਾਸ ਅਤੇ ਪਰੇਸ਼ਾਨ ਰਹਿੰਦਾ ਸੀ। ਪੁਲਸ ਬੁਲਾਰੇ ਯਸ਼ਪਾਲ ਸਿੰਘ ਨੇ ਕਿਹਾ ਕਿ ਘਟਨਾ ਵਾਲੀ ਥਾਂ 'ਤੇ ਕੋਈ ਪੱਤਰ ਨਹੀਂ ਮਿਲਿਆ। ਅਧਿਕਾਰੀਆਂ ਅਨੁਸਾਰ, ਮ੍ਰਿਤਕ ਦੀ ਪਛਾਣ ਨਿਖਿਲ ਗੋਸਵਾਮੀ ਵਜੋਂ ਹੋਈ ਹੈ, ਜੋ ਇੱਕ ਨਿੱਜੀ ਕੰਪਨੀ ਵਿੱਚ ਸੁਪਰਵਾਈਜ਼ਰ ਸੀ।
ਇਹ ਵੀ ਪੜ੍ਹੋ : ਜਾਇਦਾਦ ਖਰੀਦਣ ਤੇ ਵੇਚਣ ਦੇ ਨਿਯਮਾਂ 'ਚ ਵੱਡਾ ਬਦਲਾਅ, ਹੁਣ ਇਸ ਤੋਂ ਬਿਨਾਂ ਨਹੀਂ ਹੋਵੇਗੀ ਰਜਿਸਟਰੀ
ਪੁਲਸ ਨੇ ਦੱਸਿਆ ਕਿ ਨਿਖਿਲ ਨੇ 2019 ਵਿੱਚ ਪੂਜਾ ਨਾਮ ਦੀ ਕੁੜੀ ਨਾਲ ਵਿਆਹ ਕੀਤਾ ਸੀ ਅਤੇ ਉਨ੍ਹਾਂ ਦੀਆਂ ਦੋ ਧੀਆਂ ਸਨ, ਸਿੱਧੀ (2) ਅਤੇ ਰਿਧੀ, ਜਿਨ੍ਹਾਂ ਦਾ ਹਾਲ ਹੀ ਵਿੱਚ ਜਨਮ ਹੋਇਆ ਸੀ। ਪੁਲਸ ਦੇ ਅਨੁਸਾਰ, ਨਿਖਿਲ ਨੇ ਵੀਰਵਾਰ ਨੂੰ ਕਥਿਤ ਤੌਰ 'ਤੇ ਆਪਣੀਆਂ ਧੀਆਂ ਨੂੰ ਛੱਤ ਵਾਲੇ ਪੱਖੇ ਨਾਲ ਲਟਕਾ ਕੇ ਮਾਰ ਦਿੱਤਾ ਅਤੇ ਫਿਰ ਦੂਜੇ ਕਮਰੇ ਵਿੱਚ ਜਾ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਣਕਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਕੂਲ-ਕਾਲਜ 3 ਦਿਨ ਬੰਦ! ਜਨਤਕ ਛੁੱਟੀ ਦਾ ਹੋਇਆ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।