ਘੋਰ ਕਲਯੁੱਗ; ਜਾਇਦਾਦ ਖ਼ਾਤਰ ਸਹੁਰੇ ਨੇ ਕੁਹਾੜੀ ਨਾਲ ਵੱਢੀ ਵਿਧਵਾ ਨੂੰਹ

Saturday, Feb 18, 2023 - 05:51 PM (IST)

ਘੋਰ ਕਲਯੁੱਗ; ਜਾਇਦਾਦ ਖ਼ਾਤਰ ਸਹੁਰੇ ਨੇ ਕੁਹਾੜੀ ਨਾਲ ਵੱਢੀ ਵਿਧਵਾ ਨੂੰਹ

ਪੀਲੀਭੀਤ- ਉੱਤਰ ਪ੍ਰਦੇਸ਼ ਦੇ ਪੀਲੀਭੀਤ ਤੋਂ ਸਹੁਰੇ ਵਲੋਂ ਨੂੰਹ ਦੇ ਕਤਲ ਦਾ ਇਕ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ। ਨੂੰਹ ਵਿਧਵਾ ਸੀ ਪਰ ਜਾਇਦਾਦ ਦੇ ਝਗੜੇ ਨੇ ਉਸ ਦੀ ਜਾਨ ਲੈ ਲਈ। ਇਹ ਘਟਨਾ ਪੀਲੀਭੀਤ 'ਚ ਪੂਰਨਪੁਰ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਉਦੈਪੁਰ ਖੁਰਦ ਦੀ ਹੈ। ਜਿੱਥੇ ਬੇਰਹਿਮੀ ਸਹੁਰੇ ਨੇ ਆਪਣੀ ਨੂੰਹ 'ਤੇ ਕੁਹਾੜੀ ਨਾਲ 3 ਵਾਰ ਕੀਤੇ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਖੇਡਦੇ-ਖੇਡਦੇ 15 ਮਿੰਟ ਤੱਕ ਵਾਸ਼ਿੰਗ ਮਸ਼ੀਨ 'ਚ ਡੁੱਬਿਆ ਰਿਹਾ ਡੇਢ ਸਾਲ ਦਾ ਬੱਚਾ, ਇੰਝ ਦਿੱਤੀ ਮੌਤ ਨੂੰ ਮਾਤ

ਪੂਰਨਪੁਰ ਕੋਤਵਾਲੀ ਪੁਲਸ ਮੁਤਾਬਕ ਥਾਣਾ ਸਦਰ ਅਧੀਨ ਪੈਂਦੇ ਪਿੰਡ ਉਦੈਪੁਰ ਖੁਰਦ ਦੀ ਰਹਿਣ ਵਾਲੀ ਮਮਤਾ (32) ’ਤੇ ਉਸ ਦੇ ਸਹੁਰੇ ਛੋਟੇ ਲਾਲ (60) ਨੇ ਸ਼ੁੱਕਰਵਾਰ ਸ਼ਾਮ ਜਾਇਦਾਦ ਦੇ ਝਗੜੇ ਕਾਰਨ ਕੁਹਾੜੀ ਨਾਲ ਹਮਲਾ ਕਰ ਦਿੱਤਾ। ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਮਤਾ ਦੇ ਪੇਕੇ ਪੱਖ ਦੇ ਲੋਕਾਂ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪੱਖ ਦੇ ਲੋਕ ਅਕਸਰ ਮਮਤਾ ਨਾਲ ਲੜਦੇ ਰਹਿੰਦੇ ਸਨ। ਉਸ ਨੂੰ ਘਰੋਂ ਕੱਢ ਦਿੰਦੇ ਸਨ। ਉਹ ਜਾਇਦਾਦ ਵਿੱਚ ਹਿਸਾ ਦੇਣ ਤੋਂ ਵੀ ਇਨਕਾਰ ਕਰ ਰਹੇ ਸਨ। ਇਸ ਗੱਲ ਨੂੰ ਲੈ ਕੇ ਸਹੁਰੇ ਘਰ 'ਚ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਪੇਕਿਆਂ ਨੇ ਦੋਸ਼ ਲਾਇਆ ਕਿ ਸ਼ੁੱਕਰਵਾਰ ਨੂੰ ਵੀ ਇਸ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ।

ਇਹ ਵੀ ਪੜ੍ਹੋ- ਲਾਪ੍ਰਵਾਹੀ: ਕਲਾਸ ਰੂਮ 'ਚ ਸੌਂ ਗਿਆ ਬੱਚਾ, 7 ਘੰਟੇ ਸਕੂਲ 'ਚ ਰਿਹਾ ਬੰਦ ਤੇ ਫਿਰ...

ਪੁਲਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀ ਸਹੁਰਾ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਸਰਕਲ ਅਧਿਕਾਰੀ ਜੋਤੀ ਯਾਦਵ ਨੇ ਸ਼ਨੀਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਘਟਨਾ ਪਿੱਛੇ ਜਾਇਦਾਦ ਦਾ ਝਗੜਾ ਦੱਸਿਆ ਜਾ ਰਿਹਾ ਹੈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਤੋਂ ਦੱਸਿਆ ਕਿ ਮ੍ਰਿਤਕ ਔਰਤ ਦੇ ਪਤੀ ਦੀ ਪਿਛਲੇ ਸਾਲ ਅਪ੍ਰੈਲ 'ਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਹ ਆਪਣੇ ਤਿੰਨ ਬੱਚਿਆਂ ਨਾਲ ਸਹੁਰੇ ਘਰ ਰਹਿ ਰਹੀ ਸੀ।

ਇਹ ਵੀ ਪੜ੍ਹੋ- ਪਿਤਾ ਦਾ ਸੀਨਾ ਮਾਣ ਨਾਲ ਹੋਇਆ ਚੌੜਾ, ਜਦੋਂ IPS ਪੁੱਤ ਨੇ ਪਿਤਾ ਦੇ ਮੋਢੇ 'ਤੇ ਲਾਏ ਸਟਾਰ


author

Tanu

Content Editor

Related News