ਪਿਓ ਨੇ 4 ਬੱਚਿਆਂ ਨੂੰ ਦਿੱਤਾ ਜ਼ਹਿਰ, 2 ਧੀਆਂ ਦੀ ਮੌਤ, ਇਕ ਬੇਟੇ ਤੇ ਧੀ ਦੀ ਹਾਲਤ ਨਾਜ਼ੁਕ, ਜਾਣੋ ਵਜ੍ਹਾ

Wednesday, Nov 15, 2023 - 01:11 AM (IST)

ਪਿਓ ਨੇ 4 ਬੱਚਿਆਂ ਨੂੰ ਦਿੱਤਾ ਜ਼ਹਿਰ, 2 ਧੀਆਂ ਦੀ ਮੌਤ, ਇਕ ਬੇਟੇ ਤੇ ਧੀ ਦੀ ਹਾਲਤ ਨਾਜ਼ੁਕ, ਜਾਣੋ ਵਜ੍ਹਾ

ਰੋਹਤਕ : ਹਰਿਆਣਾ ਦੇ ਜ਼ਿਲ੍ਹਾ ਰੋਹਤਕ 'ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਪਿੰਡ ਕਬੂਲਪੁਰ ਵਿੱਚ ਇਕ ਪਿਤਾ ਨੇ ਆਪਣੇ 4 ਬੱਚਿਆਂ ਨੂੰ ਜ਼ਹਿਰ ਦੇ ਦਿੱਤਾ। ਇਨ੍ਹਾਂ 'ਚੋਂ 2 ਧੀਆਂ ਦੀ ਮੌਤ ਹੋ ਗਈ ਤੇ ਇਕ ਬੇਟੇ ਅਤੇ ਇਕ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਹਿਰ ਦੇਣ ਪਿੱਛੇ ਮੁਲਜ਼ਮ ਪਿਤਾ ਦੇ ਸਿਰ ਚੜ੍ਹਿਆ ਕਰਜ਼ਾ ਦੱਸਿਆ ਜਾ ਰਿਹਾ ਹੈ। ਇਸ ਲਈ ਪਿਤਾ ਨੇ ਚਾਰੇ ਬੱਚਿਆਂ ਨੂੰ ਜ਼ਹਿਰ ਦੇ ਦਿੱਤਾ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ : ਸਹਾਰਾ ਗਰੁੱਪ ਦੇ ਸੰਸਥਾਪਕ ਸੁਬਰਤ ਰਾਏ ਦਾ ਮੁੰਬਈ 'ਚ ਦਿਹਾਂਤ, 75 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ

ਜਾਣਕਾਰੀ ਅਨੁਸਾਰ ਪਿੰਡ ਕਬੂਲਪੁਰ ਦੀ ਰਹਿਣ ਵਾਲੀ ਸੁਮਨ ਨੇ ਦੱਸਿਆ ਕਿ ਉਹ ਮੰਗਲਵਾਰ ਨੂੰ ਕੰਮ 'ਤੇ ਗਈ ਹੋਈ ਸੀ। ਇਸ ਦੌਰਾਨ ਉਸ ਦੇ ਪਤੀ ਸੁਨੀਲ ਨੇ ਆਪਣੀਆਂ ਬੇਟੀਆਂ ਲਿਸਿਕਾ (10), ਹਿਨਾ (8), ਦੀਕਸ਼ਾ (7) ਅਤੇ ਇਕ ਸਾਲ ਦੀ ਦੇਵ ਨੂੰ ਜ਼ਹਿਰੀਲਾ ਪਦਾਰਥ ਦੇ ਦਿੱਤਾ। ਚਾਰੇ ਬੱਚਿਆਂ ਨੂੰ ਉਨ੍ਹਾਂ ਦੇ ਚਾਚਾ ਸੁੰਦਰ ਨੇ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਲਿਸਿਕਾ ਅਤੇ ਦੀਕਸ਼ਾ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਹਿਨਾ ਤੇ ਦੇਵ ਦਾ ਪੀਜੀਆਈ 'ਚ ਇਲਾਜ ਚੱਲ ਰਿਹਾ ਹੈ।

PunjabKesari

2 ਲੱਖ ਰੁਪਏ ਦਾ ਲਿਆ ਹੋਇਆ ਸੀ ਕਰਜ਼ਾ

ਸੁਮਨ ਨੇ ਦੱਸਿਆ ਕਿ ਉਸ ਨੇ ਪਿੰਡ ਦੇ ਹੀ ਇਕ ਨੌਜਵਾਨ ਤੋਂ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਉਹ ਹੌਲੀ-ਹੌਲੀ ਕਿਸ਼ਤਾਂ ਵਿੱਚ ਪੈਸੇ ਦੇ ਰਹੇ ਸਨ ਪਰ ਉਹ ਪੈਸੇ ਦੇਣ ਲਈ ਹੋਰ ਦਬਾਅ ਬਣਾ ਰਿਹਾ ਸੀ। ਸ਼ਾਇਦ ਇਸੇ ਕਾਰਨ ਉਸ ਦੇ ਪਤੀ ਨੇ ਬੱਚਿਆਂ ਨੂੰ ਜ਼ਹਿਰ ਦੇ ਦਿੱਤਾ।

ਇਹ ਵੀ ਪੜ੍ਹੋ : ਬਦਮਾਸ਼ਾਂ ਨੇ ਸ਼ਰੇਆਮ ਗੰਡਾਸਿਆਂ ਨਾਲ ਵੱਢਿਆ ਨੌਜਵਾਨ, ਤਮਾਸ਼ਬੀਨ ਬਣੇ ਰਹੇ ਲੋਕ

ਘਟਨਾ ਦੀ ਸੂਚਨਾ ਮਿਲਣ 'ਤੇ ਸ਼ਿਵਾਜੀ ਕਾਲੋਨੀ ਥਾਣੇ ਦੀ ਜਾਂਚ ਟੀਮ ਪਿੰਡ ਕਬੂਲਪੁਰ ਪਹੁੰਚੀ ਅਤੇ ਪਿੰਡ ਦੇ ਲੋਕਾਂ ਤੋਂ ਘਟਨਾ ਸਬੰਧੀ ਪੁੱਛਗਿੱਛ ਕੀਤੀ। ਮੁਲਜ਼ਮ ਦੀ ਪਤਨੀ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਤੱਥਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News