ਸ਼ਰਾਬ ਦੇ ਨਸ਼ੇ 'ਚ ਪਿਤਾ ਨੇ ਲੁੱਟੀ ਧੀ ਦੀ ਪੱਤ, ਕੁੜੀ ਨੇ ਚੁੱਕਿਆ ਖੌਫ਼ਨਾਕ ਕਦਮ

Saturday, May 07, 2022 - 11:42 AM (IST)

ਸ਼ਰਾਬ ਦੇ ਨਸ਼ੇ 'ਚ ਪਿਤਾ ਨੇ ਲੁੱਟੀ ਧੀ ਦੀ ਪੱਤ, ਕੁੜੀ ਨੇ ਚੁੱਕਿਆ ਖੌਫ਼ਨਾਕ ਕਦਮ

ਬਾਂਦਾ (ਭਾਸ਼ਾ)- ਉੱਤਰ ਪ੍ਰਦੇਸ਼ 'ਚ ਬਾਂਦਾ ਜ਼ਿਲ੍ਹੇ ਦੇ ਮਰਕਾ ਥਾਣਾ ਖੇਤਰ ਦੇ ਇਕ ਪਿੰਡ 'ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਪਿਤਾ ਨੇ ਸ਼ਰਾਬ ਦੇ ਨਸ਼ੇ 'ਚ ਆਪਣੀ ਧੀ ਨਾਲ ਜਬਰ ਜ਼ਿਨਾਹ ਕੀਤਾ, ਜਿਸ ਤੋਂ ਬਾਅਦ ਕੁੜੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਟੀਕਾਕਰਨ 190 ਕਰੋੜ ਦੇ ਪਾਰ, 3800 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਬਾਂਦਾ ਦੇ ਐਡੀਸ਼ਨਲ ਪੁਲਸ ਸੁਪਰਡੈਂਟ (ਏ.ਐੱਸ.ਪੀ.) ਲਕਸ਼ਮੀ ਨਿਵਾਸ ਮਿਸ਼ਰਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਮਰਕਾ ਥਾਣਾ ਖੇਤਰ ਦੇ ਪਿੰਡ 'ਚ ਇਕ ਵਿਅਕਤੀ ਨੇ ਸ਼ਰਾਬ ਦੇ ਨਸ਼ੇ 'ਚ ਵੀਰਵਾਰ ਰਾਤ ਆਪਣੀ 18 ਸਾਲਾ ਧੀ ਨਾਲ ਜਬਰ ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਸ਼ੁੱਕਰਵਾਰ ਨੂੰ ਕੁੜੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News