ਲਾਪਤਾ ਧੀ ਦੇ ਪਿਓ ਨੂੰ ਹੀ ਫੜ੍ਹ ਕੇ ਲੈ ਗਈ ਪੁਲਸ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

Friday, Oct 04, 2024 - 01:21 PM (IST)

ਲਾਪਤਾ ਧੀ ਦੇ ਪਿਓ ਨੂੰ ਹੀ ਫੜ੍ਹ ਕੇ ਲੈ ਗਈ ਪੁਲਸ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਮੁੰਬਈ (ਭਾਸ਼ਾ)- ਮੁੰਬਈ ਵਿਚ ਇਕ ਵਿਅਕਤੀ ਨੇ ਆਪਣੀ ਨਾਬਾਲਗ ਧੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਪਰ ਜਦੋਂ ਮਾਮਲੇ ਦੀ ਜਾਂਚ ਅੱਗੇ ਵਧੀ ਤਾਂ ਜੋ ਸਾਹਮਣੇ ਆਇਆ, ਉਸ ਨੇ ਪੁਲਸ ਵਾਲਿਆਂ ਨੂੰ ਹੈਰਾਨ ਕਰ ਦਿੱਤਾ। ਪੁਲਸ ਨੂੰ ਪਤਾ ਲੱਗਾ ਕਿ ਉਹ ਪਿਛਲੇ 5 ਸਾਲਾਂ ਤੋਂ ਆਪਣੀ ਧੀ ਦਾ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕਰ ਰਿਹਾ ਸੀ ਅਤੇ ਉਹ ਉਸ ਦੇ ਚੁੰਗਲ ਤੋਂ ਬਚਣ ਲਈ ਘਰ ਛੱਡ ਗਈ ਸੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਵੀਰਵਾਰ ਨੂੰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਮਾਮਲਾ ਦਰਜ ਕੀਤਾ। ਅਧਿਕਾਰੀ ਨੇ ਦੱਸਿਆ ਕਿ ਆਪਣੇ ਪਿਤਾ ਦੀ ਬੇਰਹਿਮੀ ਤੋਂ ਤੰਗ ਆ ਕੇ ਕੁੜੀ ਨੇ ਬੁੱਧਵਾਰ ਨੂੰ ਮੱਧ ਮੁੰਬਈ ਦੇ ਮਹਾਲਕਸ਼ਮੀ ਇਲਾਕੇ 'ਚ ਆਪਣਾ ਘਰ ਛੱਡ ਦਿੱਤਾ। ਜਦੋਂ ਉਸ ਦੀ ਧੀ ਦਾ ਕੋਈ ਸੁਰਾਗ ਨਾ ਲੱਗਾ ਤਾਂ ਦੋਸ਼ੀ ਪਿਤਾ ਨੇ ਤਾਡਦੇਵ ਪੁਲਸ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਧੀ ਨੂੰ ਅਗਵਾ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਭਾਜਪਾ ਆਗੂ ਦੇ ਘਰ ਸੁੱਟੇ ਗਏ ਦੇਸੀ ਬੰਬ, ਹੋਈ ਕਈ ਰਾਊਂਡ ਫਾਇਰਿੰਗ

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ਕਰ ਕੇ ਪੀੜਤਾ ਦੀ ਭਾਲ ਸ਼ੁਰੂ ਕੀਤੀ ਗਈ। ਤਲਾਸ਼ੀ ਦੌਰਾਨ ਪੁਲਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਪੱਛਮੀ ਰੇਲਵੇ ਦੇ ਮਹਾਲਕਸ਼ਮੀ ਸਟੇਸ਼ਨ 'ਤੇ ਪੀੜਤਾ ਮਿਲੀ। ਅਧਿਕਾਰੀ ਨੇ ਦੱਸਿਆ ਕਿ ਕੁੜੀ ਨੂੰ ਅਪਰਾਧ ਸ਼ਾਖਾ ਦੇ ਦਫ਼ਤਰ ਲਿਜਾਇਆ ਗਿਆ, ਜਿੱਥੇ ਪੁੱਛ-ਗਿੱਛ ਦੌਰਾਨ ਉਸ ਨੇ ਆਪਣੇ ਪਿਤਾ ਵਲੋਂ ਵਾਰ-ਵਾਰ ਜਿਨਸੀ ਸ਼ੋਸ਼ਣ ਕੀਤੇ ਜਾਣ ਦਾ ਖ਼ੁਲਾਸਾ ਕੀਤਾ। ਅਧਿਕਾਰੀ ਅਨੁਸਾਰ ਨਾਬਾਲਗਾ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਿਤਾ ਪਿਛਲੇ 5 ਸਾਲਾਂ ਤੋਂ ਉਸ ਦਾ ਜਿਨਸੀ ਸ਼ੋਸ਼ਣ ਕਰ ਰਿਹਾ ਸੀ। ਉਸ ਦੀ ਸ਼ਿਕਾਇਤ ਦੇ ਆਧਾਰ 'ਤੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਸ ਇੰਸਪੈਕਟਰ ਸਦਾਨੰਦ ਯੇਰਕਰ ਦੀ ਅਗਵਾਈ ਵਾਲੀ ਅਪਰਾਧ ਸ਼ਾਖਾ ਦੀ ਟੀਮ ਨੇ ਪੀੜਤ ਦੇ ਪਿਤਾ ਦੀ ਭਾਲ ਸ਼ੁਰੂ ਕੀਤੀ ਅਤੇ ਪਤਾ ਲੱਗਾ ਕਿ ਉਹ ਸਾਤ ਰਾਸਤਾ ਸਰਕਲ ਖੇਤਰ 'ਚ ਸੀ। ਬਾਅਦ ਵਿਚ ਉਸ ਨੂੰ ਉਥੋਂ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਮੈਡੀਕਲ ਕਰਵਾਇਆ ਗਿਆ ਅਤੇ ਉਸ ਖ਼ਿਲਾਫ਼ ਦਰਜ ਕੀਤੇ ਮਾਮਲੇ ਦੀ ਜਾਂਚ ਲਈ ਉਸ ਨੂੰ ਤਾਡਦੇਵ ਪੁਲਸ ਨੂੰ ਸੌਂਪ ਦਿੱਤਾ ਗਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News