2 ਪੁੱਤਾਂ ਦਾ ਕਤਲ ਕਰਨ ਤੋਂ ਬਾਅਦ ਪਿਓ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ
Sunday, Mar 16, 2025 - 09:45 AM (IST)

ਅਮਰਾਵਤੀ- ਆਂਧਰਾ ਪ੍ਰਦੇਸ਼ 'ਚ ਇਕ ਪਿਤਾ ਨੇ ਸ਼ੁੱਕਰਵਾਰ ਸਵੇਰੇ ਆਪਣੇ 2 ਨਾਬਾਲਗ ਬੱਚਿਆਂ ਦਾ ਪਾਣੀ ਨਾਲ ਭਰੀ ਬਾਲਟੀ 'ਚ ਡੁਬੋ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖ਼ੁਦ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਬੱਚਿਆਂ ਦੀ ਉਮਰ 7 ਅਤੇ 6 ਸਾਲ ਸੀ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਹ ਆਪਣੇ ਬੱਚਿਆਂ ਦੇ ਪੜ੍ਹਾਈ 'ਚ ਬੁਰੇ ਪ੍ਰਦਰਸ਼ਨ ਤੋਂ ਨਾਰਾਜ਼ ਸੀ। ਘਟਨਾ ਦੇ ਸਮੇਂ ਵਿਅਕਤੀ ਦੀ ਪਤਨੀ ਘਰ 'ਚ ਮੌਜੂਦ ਨਹੀਂ ਸੀ। ਉਹ ਜਦੋਂ ਘਰ ਪੁੱਜੀ ਤਾਂ ਉਸ ਨੇ ਪਤੀ ਦੀ ਲਾਸ਼ ਬੈਡਰੂਮ 'ਚ ਲਟਕੀ ਦੇਖੀ। ਉੱਥੇ ਹੀ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਬਾਲਟੀ ਕੋਲ ਪਈਆਂ ਹੋਈਆਂ ਸਨ। ਇਸ ਦੀ ਸੂਚਨਾ ਉਸ ਨੇ ਤੁਰੰਤ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ : ਵਿਧਵਾ ਮਾਂ ਵਲੋਂ ਦਿੱਤੀ ਬਾਈਕ ਨਹੀਂ ਆਈ ਪਸੰਦ, ਇਕਲੌਤੇ ਪੁੱਤ ਨੇ ਚੁੱਕਿਆ ਖੌਫ਼ਨਾਕ ਕਦਮ
ਮੌਕੇ 'ਤੇ ਪਹੁੰਚੀ ਪੁਲਸ ਨੇ ਹਾਦਸੇ ਵਾਲੀ ਜਗ੍ਹਾ ਤੋਂ ਸੁਸਾਈਡ ਨੋਟ ਬਰਾਮਦ ਕੀਤਾ। ਫੋਰੈਂਸਿਕ ਟੀਮਾਂ ਤਾਇਨਾਤ ਕੀਤੀਆਂ ਗਈਆਂ, ਜੋ ਘਟਨਾ ਵਾਲੀ ਜਗ੍ਹਾ ਦੀ ਜਾਂਚ 'ਚ ਜੁਟ ਗਈਆਂ। ਆਂਧਰਾ ਪ੍ਰਦੇਸ਼ ਪੁਲਸ ਅਨੁਸਾਰ 37 ਸਾਲਾ ਵੀ. ਚੰਦਰ ਕਿਸ਼ੋਰ ਕਾਕੀਨਾਡਾ 'ਚ ਤੇਲ ਅਤੇ ਕੁਦਰਤੀ ਗੈਸ ਨਿਗਮ (ਓਐੱਨਜੀਸੀ) 'ਚ ਕਰਮਚਾਰੀ ਹੈ। ਉਸ ਦੇ ਬੱਚਿਆਂ ਦਾ ਪੜ੍ਹਾਈ 'ਚ ਪ੍ਰਦਰਸ਼ਨ ਖ਼ਰਾਬ ਰਿਹਾ ਸੀ। ਇਸ ਕਾਰਨ ਉਹ ਘਬਰਾਇਆ ਹੋਇਆ ਸੀ। ਉਸ ਨੂੰ ਡਰ ਸੀ ਕਿ ਉਹ ਆਪਣੀ ਪੜ੍ਹਾਈ 'ਚ ਬਿਹਤਰ ਪ੍ਰਦਰਸ਼ਨ ਨਹੀਂ ਕਰਨਗੇ ਤਾਂ ਉਨ੍ਹਾਂ ਨੂੰ ਦੁਨੀਆ 'ਚ ਸੰਘਰਸ਼ ਕਰਨਾ ਪਵੇਗਾ ਅਤੇ ਦਰਦ ਸਹਿਣਾ ਪਵੇਗਾ। ਇਸ ਕਾਰਨ ਉਸ ਨੇ ਇਹ ਕਦਮ ਚੁੱਕਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8