ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਬਾਪ ਨੇ ਆਪਣੇ ਹੀ ਮਾਸੂਮ ਬੱਚਿਆਂ ਨੂੰ ਜ਼ਿੰਦਾ ਸਾੜਿਆ (ਵੀਡੀਓ)

10/03/2015 3:05:56 PM

 
ਯਮੁਨਾਨਗਰ- ਯਮੁਨਾਨਗਰ ਦੇ ਹਮੀਦਾ ਇਲਾਕੇ ਵਿਚ ਇਕ ਵਿਅਕਤੀ ਨੇ ਪਿਤਾ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਨ ਵਾਲੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਪਤਨੀ ਨਾਲ ਹੋਏ ਘਰੇਲੂ ਝਗੜੇ ਦੇ ਚੱਲਦੇ ਇਕ ਪਿਤਾ ਨੇ ਆਪਣੇ 3 ਮਾਸੂਮ ਬੱਚਿਆਂ ''ਤੇ ਮਿੱਟੀ ਦਾ ਤੇਲ ਛਿੜਕ ਕੇ ਅੱਗ ਲਾ ਦਿੱਤੀ ਅਤੇ ਫਰਾਰ ਹੋ ਗਿਆ। ਪਿਤਾ ਦੀ ਸੁਰੱਖਿਆ ਦੇ ਸਾਏ ਵਿਚ ਜਿੱਥੇ ਬੱਚੇ ਹਮੇਸ਼ਾ ਖੁਦ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ, ਉੱਥੇ ਹੀ ਇਸ ਵਾਰਦਾਤ ਨੇ ਪਿਤਾ ਅਤੇ ਬੱਚਿਆਂ ਵਿਚਾਲੇ ਰਿਸ਼ਤੇ ਨੂੰ ਸ਼ਰਮਸਾਰ ਕਰ ਦਿੱਤਾ ਹੈ। 
ਚੀਕਣ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕਾਂ ਨੇ ਬੱਚਿਆਂ ਦੇ ਸਰੀਰ ''ਤੇ ਲੱਗੀ ਅੱਗ ਨੂੰ ਬੁਝਾ ਕੇ ਹਸਪਤਾਲ ਪਹੁੰਚਾਇਆ। ਬੱਚਿਆਂ ਨੂੰ ਬਚਾਉਂਦੇ ਸਮੇਂ ਗੁਆਂਢ ਦੇ 3 ਲੋਕ ਵੀ ਅੱਗ ਦੀ ਲਪੇਟ ਵਿਚ ਆ ਕੇ ਝੁਲਸ ਗਏ। ਗੰਭੀਰ ਹਾਲਤ ਵਿਚ ਬੱਚਿਆਂ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿਤਾ ਨੇ ਆਪਣੇ ਬੱਚਿਆਂ ਨੂੰ ਸਾੜਨ ਤੋਂ ਪਹਿਲਾਂ ਆਪਣੀ ਪਤਨੀ ''ਤੇ ਵੀ ਹਮਲਾ ਕੀਤਾ ਸੀ ਪਰ ਉਹ ਕਿਸੇ ਤਰ੍ਹਾਂ ਜਾਨ ਬਚਾ ਕੇ ਦੌੜਣ ''ਚ ਸਫਲ ਹੋ ਗਈ। 
ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਪਿਤਾ ਫਰਾਰ ਹੋ ਗਿਆ। ਮੌਕੇ ''ਤੇ ਪੁੱਜੀ ਪੁਲਸ ਨੇ ਦੋਸ਼ੀ ਪਿਤਾ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਜਾਂਚ ''ਚ ਜੁਟ ਗਈ ਹੈ।


''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।


Tanu

News Editor

Related News