ਮੌਬ ਲਿੰਚਿੰਗ ਦੀ ਘਟਨਾ ਸਬੰਧੀ ਜੀ.ਕੇ. ਨੇ ਨਿਤੀਸ਼ ਕੁਮਾਰ ਨੂੰ ਲਿਖਿਆ ਪੱਤਰ

08/06/2019 12:34:58 AM

ਨਵੀਂ ਦਿੱਲੀ – ਪਟਨਾ ਸਾਹਿਬ ਵਿਚ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਗਏ 2 ਸਿੱਖ ਨੌਜਵਾਨਾਂ ਨਾਲ 1 ਅਗਸਤ ਨੂੰ ਹੋਈ ਮੌਬ ਲਿੰਚਿੰਗ ਦੀ ਘਟਨਾ ’ਤੇ ਸਿੱਖਾਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਇਸ ਸਬੰਧੀ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਐੱਫ. ਆਈ. ਆਰ. ਦਰਜ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਮੌਬ ਲਿੰਚਿੰਗ ਦੀਆਂ ਘਟਨਾਵਾਂ ’ਤੇ ਸੁਪਰੀਮ ਕੋਰਟ ਦੀਆਂ ਗਾਈਡਲਾਈਨ ਦਾ ਵੀ ਹਵਾਲਾ ਦਿੱਤਾ ਹੈ। ਜੀ. ਕੇ. ਨੇ ਮੌਬ ਲਿੰਚਿੰਗ ਦੇ ਨਾਂ ’ਤੇ ਘੱਟ ਗਿਣਤੀ ਭਾਈਚਾਰੇ ਨੂੰ ਲਗਾਤਾਰ ਨਿਸ਼ਾਨੇ ’ਤੇ ਲੈ ਕੇ ਦੇਸ਼ ਵਿਚ ਹੋ ਰਹੇ ਹਮਲਿਆਂ ’ਤੇ ਚਿੰਤਾ ਜ਼ਾਹਿਰ ਕਰਦੇ ਹੋਏ ਸਖ਼ਤ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ ਹੈ।

Inder Prajapati

This news is Content Editor Inder Prajapati