ਕੋਰੋਨਾ ਦੀ ਤੀਜੀ ਲਹਿਰ ਦਾ ਡਰ- PM ਮੋਦੀ ਦੀ ਕੇਂਦਰੀ ਮੰਤਰੀਆਂ ਨਾਲ ਬੈਠਕ, ਦਿੱਤਾ ਇਹ ਨਿਰਦੇਸ਼

Thursday, May 06, 2021 - 06:33 PM (IST)

ਨਵੀਂ ਦਿੱਲੀ– ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਕਾਬੂ ’ਚ ਨਹੀਂ ਆ ਰਹੀ, ਉਤੋਂ ਮਾਹਿਰਾਂ ਨੇ ਤੀਜੀ ਲਹਿਰ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੇਂਦਰੀ ਮੰਤਰੀਆਂ ਨਾਲ ਬੈਠਕ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਬੈਠਕ ’ਚ ਕੋਰੋਨਾ ’ਤੇ ਸਮੀਖਿਆ ਅਤੇ ਵੈਕਸੀਨ ਨੂੰ ਲੈ ਕੇ ਚਰਚਾ ਕੀਤੀ, ਨਾਲ ਹੀ ਵਧ ਰਹੇ ਕੋਰੋਨਾ ਦੇ ਮਾਮਲਿਆਂ ਦੀ ਵੀ ਜਾਣਕਾਰੀ ਲਈ। ਬੈਠਕ ’ਚ ਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਸਿਹਤ ਢਾਂਚੇ ਨੂੰ ਠੀਕ ਕਰਨ ’ਚ ਸੂਬਿਆਂ ਨੂੰ ਸਹਿਯੋਗ ਦਿਓ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾਵੇ। 

ਇਹ ਵੀ ਪੜ੍ਹੋ– 15 ਮਈ ਨੂੰ ਬੰਦ ਹੋ ਜਾਵੇਗਾ ਤੁਹਾਡਾ WhatsApp! ਉਸ ਤੋਂ ਪਹਿਲਾਂ ਕਰ ਲਓ ਇਹ ਕੰਮ

PunjabKesari

ਇਹ ਵੀ ਪੜ੍ਹੋ– ਕੋਰੋਨਾ ਪੀੜਤ ਪਿਓ ਦੀ ਹੋਈ ਮੌਤ, ਸਸਕਾਰ ਵੇਲੇ ਧੀ ਨੇ ਬਲਦੀ ਚਿਖ਼ਾ ’ਚ ਮਾਰੀ ਛਾਲ

ਨਾਲ ਹੀ ਪੀ.ਐੱਮ. ਮੋਦੀ ਨੋ ਕੋਵਿਡ-19 ’ਤੇ ਜਨਸਿਹਤ ਪ੍ਰਤੀਕਿਰਿਆ ਦੀ ਸਮੀਖਿਆ ਕੀਤੀ। ਨਾਲ ਹੀ ਮੋਦੀ ਨੇ ਸੂਬੇਵਾਰ, ਜ਼ਿਲ੍ਹਾਵਾਰ ਸਥਿਤੀ ਦਾ ਜਾਇਜ਼ਾ ਲਿਆ। ਬੈਠਕ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਰਹੇ। ਉਥੇ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਕੀ ਦੇਸ਼ ’ਚ ਪੂਰਨ ਤਾਲਾਬੰਦੀ ਲੱਗੇਗੀ। ਹਾਲਾਂਕਿ, ਇਸ ’ਤੇ ਅਜੇ ਕੇਂਦਰ ਵਲੋਂ ਕੋਈ ਬਿਆਨ ਨਹੀਂ ਆਇਆ। 

ਇਹ ਵੀ ਪੜ੍ਹੋ– ਹੁਣ WhatsApp ’ਤੇ ਮਿਲੇਗੀ ਨਜ਼ਦੀਕੀ ਕੋਰੋਨਾ ਟੀਕਾਕਰਨ ਸੈਂਟਰ ਦੀ ਜਾਣਕਾਰੀ, ਸੇਵ ਕਰਨਾ ਹੋਵੇਗਾ ਇਹ ਨੰਬਰ

PunjabKesari

ਇਹ ਵੀ ਪੜ੍ਹੋ– ਖ਼ੁਸ਼ਖ਼ਬਰੀ! ਭਾਰਤ ’ਚ ਜਲਦ ਲਾਂਚ ਹੋਵੇਗੀ PUBG Mobile, ਕੰਪਨੀ ਨੇ ਜਾਰੀ ਕੀਤਾ ਨਵਾਂ ਟੀਜ਼ਰ

ਦੇਸ਼ ’ਚ ਤੀਜੀ ਲਹਿਰ ਦੀ ਦਸਤਕ
ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਵੀ ਦਸਤਕ ਦੇ ਸਕਦੀ ਹੈ, ਹਾਲਾਂਕਿ ਇਸ ਦੀ ਸਮਾਂ ਮਿਆਦ ਦਾ ਅਨੁਮਾਨ ਨਹੀਂ ਲਗਾਇਆ ਜਾ ਸਕਦਾ। ਸਿਹਤ ਮੰਤਰਾਲਾ ਨੇ ਕਿਹਾ ਕਿ ਦੇਸ਼ ਇਸ ਸਮੇਂ ਜਿਸ ਲੰਬੀ ਕੋਵਿਡ ਲਹਿਰ ਦਾ ਸਾਹਮਣਾ ਕਰ ਰਿਹਾ ਹੈ, ਉਸ ਦਾ ਪਹਿਲਾਂ ਤੋਂ ਅਨੁਮਾਨ ਨਹੀਂ ਲਗਾਇਆ ਜਾ ਸਕਦਾ ਸੀ। ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਕਰਨਾਟਕ, ਕੇਰਲ ਅਤੇ ਉੱਤਰ ਪ੍ਰਦੇਸ਼ ਸਮੇਤ 12 ਸੂਬਿਆਂ ’ਚ ਇਕ ਲੱਖ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਮਰੀਜ਼ ਇਲਾਜ਼ ਅਧੀਨ ਹਨ। ਸਰਕਾਰ ਨੇ ਕਿਹਾ ਕਿ ਕਰਨਾਟਕ, ਕੇਲਰ, ਤਮਿਲਨਾਡੂ, ਪੱਛਮੀ ਬੰਗਾਲ, ਰਾਜਸਥਾਨ ਅਤੇ ਬਿਹਾਰ ਉਨ੍ਹਾਂ ਸੂਬਿਆਂ ’ਚ ਸ਼ਾਮਲ ਹਨ ਜਿਥੇ ਦੈਨਿਕ ਮਾਮਲਿਆਂ ’ਚ ਵਾਧਾ ਦਰ ਤੇਜ਼ ਦਿਸ ਰਹੀ ਹੈ। ਸਰਕਾਰ ਨੇ ਇਹ ਵੀ ਕਿਹਾ ਕਿ 24 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਕੋਵਿਡ-19 ਦਰ 15 ਫੀਸਦੀ ਤੋਂ ਜ਼ਿਆਦਾ ਹੈ। 

ਇਹ ਵੀ ਪੜ੍ਹੋ– ਦਰਦਨਾਕ: ਕੋਰੋਨਾ ਪੀੜਤ ਪਿਓ ਨੇ ਮੰਗਿਆ ਪਾਣੀ ਪਰ ਮਾਂ ਨੇ ਧੀ ਨੂੰ ਰੋਕਿਆ, ਤੜਫ਼-ਤੜਫ਼ ਕੇ ਹੋਈ ਮੌਤ (ਵੀਡੀਓ)​​​​​​​


Rakesh

Content Editor

Related News