1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼

Saturday, Jan 31, 2026 - 02:07 PM (IST)

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼

ਵੈੱਬ ਡੈਸਕ : ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਕਈ ਹਿੱਸਿਆਂ 'ਚ 1 ਤੋਂ 4 ਫਰਵਰੀ ਤੱਕ ਮੌਸਮ ਦੇ ਖਰਾਬ ਰਹਿਣ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਦਿੱਲੀ-ਐਨਸੀਆਰ ਤੇ ਪੰਜਾਬ 'ਚ ਭਾਰੀ ਬਾਰਿਸ਼, ਬਿਜਲੀ ਡਿੱਗਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪੰਜਾਬ 'ਚ ਮੌਸਮ ਵਿਭਾਗ ਦਾ ਅਲਰਟ
ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਵਿਚ 31 ਜਨਵਰੀ (ਅੱਜ) ਤੋਂ ਮੰਗਲਵਾਰ ਮਤਲਬ 4 ਦਿਨ ਕੁਝ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਵਿਭਾਗ ਮੁਤਾਬਕ ਅੱਜ 4 ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਬੂੰਦਾਬਾਂਦੀ ਹੋ ਸਕਦੀ ਹੈ। ਇਨ੍ਹਾਂ ਚਾਰ ਜ਼ਿਲ੍ਹਿਆਂ ਵਿਚ ਪਠਾਨਕੋਟ ,ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇਥੇ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਸੀ, ਜਦਕਿ ਹਰਿਆਣਾ ਵਿਚ ਇਹ ਔਸਤ ਦੇ ਨੇੜੇ ਰਿਹਾ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਹਰਿਆਣਾ ਵਿਚ ਤਾਪਮਾਨ ਔਸਤ ਦੇ ਨੇੜੇ ਰਹਿਣ ਦੀ ਉਮੀਦ ਹੈ। ਹਾਲਾਂਕਿ, 1 ਫਰਵਰੀ ਤੋਂ ਮੌਸਮ ਫਿਰ ਬਦਲ ਸਕਦਾ ਹੈ, ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।

ਉੱਤਰ ਪ੍ਰਦੇਸ਼ 'ਚ ਭਾਰੀ ਮੀਂਹ ਦਾ ਅਲਰਟ
ਮੌਸਮ ਵਿਭਾਗ ਦੇ ਅਪਡੇਟ ਅਨੁਸਾਰ, 1 ਤੋਂ 3 ਫਰਵਰੀ ਦੇ ਵਿਚਕਾਰ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਕਰਵਟ ਲਵੇਗਾ। ਸਹਾਰਨਪੁਰ, ਮੇਰਠ, ਨੋਇਡਾ, ਗਾਜ਼ੀਆਬਾਦ ਅਤੇ ਆਗਰਾ ਵਰਗੇ ਸ਼ਹਿਰਾਂ ਵਿੱਚ ਮੌਸਮ ਕਾਫ਼ੀ ਸਖ਼ਤ ਰਹਿ ਸਕਦਾ ਹੈ। ਮਥੁਰਾ, ਝਾਂਸੀ, ਹਮੀਰਪੁਰ ਅਤੇ ਲਲਿਤਪੁਰ ਵਿੱਚ ਬੱਦਲਵਾਈ ਰਹਿਣ ਕਾਰਨ ਠੰਡ ਹੋਰ ਵਧ ਸਕਦੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰੋਂ ਨਿਕਲਣ ਵੇਲੇ ਰੇਨਕੋਟ ਜਾਂ ਛਤਰੀ ਨਾਲ ਰੱਖਣ ਦੀ ਸਲਾਹ ਦਿੱਤੀ ਹੈ।

ਉੱਤਰਾਖੰਡ 'ਚ ਬਰਫਬਾਰੀ ਤੇ ਦਿੱਲੀ 'ਚ ਤੇਜ਼ ਹਵਾਵਾਂ
ਪਹਾੜੀ ਇਲਾਕਿਆਂ ਵਿੱਚ ਹੋ ਰਹੀ ਹਲਚਲ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। ਪੱਛਮੀ ਵਿਕਸ਼ੋਭ (Western Disturbance) ਕਾਰਨ ਉੱਤਰਕਾਸ਼ੀ ਅਤੇ ਚਮੋਲੀ ਵਰਗੇ ਇਲਾਕਿਆਂ ਵਿੱਚ 4 ਫਰਵਰੀ ਤੱਕ ਬਾਰਿਸ਼ ਅਤੇ ਬਰਫਬਾਰੀ ਹੋਣ ਦੇ ਆਸਾਰ ਹਨ। ਇਸ ਦੇ ਨਾਲ ਹੀ ਦਿੱਲੀ-ਐੱਨਸੀਆਰ 'ਚ 31 ਜਨਵਰੀ ਤੋਂ 2 ਫਰਵਰੀ ਦੇ ਵਿਚਕਾਰ ਰੁਕ-ਰੁਕ ਕੇ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਧੂੜ ਭਰੀ ਅੰਨ੍ਹੇਰੀ ਚੱਲਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਦੇ ਬਦਲਦੇ ਮਿਜ਼ਾਜ ਨੂੰ ਦੇਖਦੇ ਹੋਏ ਯਾਤਰੀਆਂ ਅਤੇ ਸਥਾਨਕ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News