26 ਫਰਵਰੀ ਦੀ ਛੁੱਟੀ ਹੋਈ Cancel, ਜਾਣੋ ਵਜ੍ਹਾ

Thursday, Feb 13, 2025 - 01:48 PM (IST)

26 ਫਰਵਰੀ ਦੀ ਛੁੱਟੀ ਹੋਈ Cancel, ਜਾਣੋ ਵਜ੍ਹਾ

ਨੈਸ਼ਨਲ ਡੈਸਕ- 26 ਫਰਵਰੀ ਯਾਨੀ ਮਹਾਸ਼ਿਵਰਾਤਰੀ ਨੂੰ ਦੇਸ਼ ਦੇ ਕਈ ਸੂਬਿਆਂ ਵਿਚ ਸਰਕਾਰੀ ਛੁੱਟੀ ਰਹਿਣ ਵਾਲੀ ਹੈ ਪਰ ਇਕ ਥਾਂ ਇਹ ਛੁੱਟੀ ਰੱਦ ਕਰ ਦਿੱਤੀ ਗਈ ਹੈ। ਭਾਵ ਇਸ ਦਿਨ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਮੌਜੂਦ ਰਹਿਣਾ ਪਵੇਗਾ। ਮੱਧ ਪ੍ਰਦੇਸ਼ ਦੇ ਛਤਰਪੁਰ ਦੇ ਬਾਗੇਸ਼ਵਰ ਧਾਮ 'ਚ ਕੰਨਿਆ ਵਿਆਹ ਮਹਾਉਤਸਵ ਦਾ ਆਯੋਜਨ ਕੀਤਾ ਜਾਵੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਇਸ ਪ੍ਰੋਗਰਾਮ 'ਚ ਸ਼ਾਮਲ ਹੋਣਗੇ। ਇਸ ਸਬੰਧੀ ਪ੍ਰਸ਼ਾਸਨ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਪ੍ਰੋਗਰਾਮ ਦੇ ਮੱਦੇਨਜ਼ਰ, ਕੁਲੈਕਟਰ ਪਾਰਥ ਜੈਸਵਾਲ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਪ੍ਰਸ਼ਾਸਨ ਵੱਲੋਂ ਇਹ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਅਧਿਕਾਰੀ ਜਨਤਕ ਛੁੱਟੀਆਂ ਵਾਲੇ ਦਿਨ ਵੀ ਆਪਣੇ ਹੈੱਡਕੁਆਰਟਰ 'ਤੇ ਰਹਿਣਗੇ।

ਇਹ ਵੀ ਪੜ੍ਹੋ : ਸਕੂਲ ਬਣਿਆ ਅਖਾੜਾ, ਪ੍ਰਿੰਸੀਪਲ ਨੇ ਇਕ ਮਿੰਟ 'ਚ ਟੀਚਰ ਨੂੰ ਮਾਰੇ 18 ਥੱਪੜ

ਦੱਸਣਯੋਗ ਹੈ ਕਿ ਮਸ਼ਹੂਰ ਕਥਾਵਾਚਕ ਅਤੇ ਬਾਗੇਸ਼ਵਰ ਧਾਮ ਦੇ ਮੁੱਖ ਪੁਜਾਰੀ ਧੀਰੇਂਦਰ ਸ਼ਾਸਤਰੀ 26 ਫਰਵਰੀ ਨੂੰ 251 ਕੁੜੀਆਂ ਦੇ ਵਿਆਹ ਦਾ ਪ੍ਰਬੰਧ ਕਰ ਰਹੇ ਹਨ। ਇਸ ਸਮਾਗਮ 'ਚ ਭਾਰਤ ਅਤੇ ਵਿਦੇਸ਼ਾਂ ਦੀਆਂ ਕਈ ਜਾਣੀਆਂ-ਪਛਾਣੀਆਂ ਸ਼ਖਸੀਅਤਾਂ ਹਿੱਸਾ ਲੈਣਗੀਆਂ। ਇਸ ਸਮਾਗਮ 'ਚ ਸ਼ਾਮਲ ਹੋਣ ਲਈ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਛਤਰਪੁਰ ਆ ਰਹੇ ਹਨ। ਇਸ ਸਮਾਗਮ ਦੇ ਸੰਬੰਧ ਵਿੱਚ, ਛਤਰਪੁਰ ਕਲੈਕਟਰ ਨੇ ਆਦੇਸ਼ ਜਾਰੀ ਕੀਤੇ ਹਨ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 26 ਫਰਵਰੀ ਨੂੰ ਬਾਗੇਸ਼ਵਰ ਧਾਮ ਦਾ ਦੌਰਾ ਕਰਨਗੇ। ਉਹ ਵਿਆਹ ਸਮਾਰੋਹ 'ਚ ਸ਼ਾਮਲ ਹੋਣਗੇ ਅਤੇ 251 ਗਰੀਬ ਕੁੜੀਆਂ ਨੂੰ ਆਸ਼ੀਰਵਾਦ ਦੇਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News