ਪਤੀ ਦੀ ਬੇਵਫ਼ਾਈ ਤੋਂ ਤੰਗ ਆ ਕੇ ਚੁੱਕਿਆ ਖ਼ੌਫਨਾਕ ਕਦਮ, 11ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Saturday, Aug 24, 2024 - 03:18 AM (IST)

ਗਾਜ਼ੀਆਬਾਦ : ਰਾਜਨਗਰ ਐਕਸਟੈਨਸ਼ਨ ਸਥਿਤ ਕੇ. ਐੱਮ. ਰੈਜ਼ੀਡੈਂਸੀ ਸੁਸਾਇਟੀ ’ਚ ਰਹਿਣ ਵਾਲੀ ਇਕ ਵਿਆਹੁਤਾ ਔਰਤ ਆਰਤੀ ਤਿਆਗੀ (30) ਨੇ 11ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਨੰਦਗ੍ਰਾਮ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਜਾਂਚ ਦੌਰਾਨ ਪੁਲਸ ਨੂੰ ਮੌਕੇ ਤੋਂ 7 ਸਫ਼ਿਆਂ ’ਤੇ ਲਿਖਿਆ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ ’ਚ ਵਿਆਹੁਤਾ ਨੇ ਆਪਣੇ ਪਤੀ ਮਯੰਕ ਤਿਆਗੀ ਪੁੱਤਰ ਵਿਨੋਦ ਤਿਆਗੀ, ਵਾਸੀ ਅਸਾਲਤਨਗਰ ਥਾਣਾ ਖੇਤਰ ਮੁਰਾਦਨਗਰ ਦੀ ਬੇਵਫ਼ਾਈ ਅਤੇ ਅਣਗਹਿਲੀ ਦਾ ਜ਼ਿਕਰ ਕਰਦੇ ਹੋਏ ਲਿਖਿਆ ਕਿ ਉਸਦੇ ਹੋਰਨਾਂ ਕੁੜੀਆਂ ਨਾਲ ਵੀ ਸਬੰਧ ਸਨ।
ਇਸ ਦੇ ਨਾਲ ਹੀ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਪਤੀ ਅਤੇ ਸਹੁਰੇ ਵਾਲਿਆਂ ’ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਉਂਦੇ ਹੋਏ ਦਾਜ ਲਈ ਕਤਲ ਦੀ ਰਿਪੋਰਟ ਵੀ ਦਰਜ ਕਰਵਾਈ। ਪੁਲਸ ਦਾ ਕਹਿਣਾ ਹੈ ਕਿ ਸਬੂਤਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8