ਪਰਿਵਾਰਕ ਕਲੇਸ਼ ਤੋਂ ਤੰਗ ਆ ਕੇ ਵਿਅਕਤੀ ਨੇ ਦੇਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲੀ, ਮੌਤ

Sunday, Aug 04, 2024 - 01:56 AM (IST)

ਪਰਿਵਾਰਕ ਕਲੇਸ਼ ਤੋਂ ਤੰਗ ਆ ਕੇ ਵਿਅਕਤੀ ਨੇ ਦੇਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲੀ, ਮੌਤ

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਨੋਇਡਾ ਵਿਚ ਇਕ ਕੰਪਨੀ ਵਿਚ ਕੰਮ ਕਰਨ ਵਾਲੇ ਇਕ ਵਿਅਕਤੀ ਨੇ ਕਥਿਤ ਤੌਰ ’ਤੇ ਦੇਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਲੋਨੀ ਦੇ ਸਹਾਇਕ ਪੁਲਸ ਕਮਿਸ਼ਨਰ (ਏਸੀਪੀ) ਸੂਰਿਆਬਲੀ ਮੌਰਿਆ ਨੇ ਦੱਸਿਆ ਕਿ ਇਹ ਘਟਨਾ ਲੋਨੀ ਥਾਣਾ ਖੇਤਰ ਦੀ ਪ੍ਰਕਾਸ਼ ਵਿਹਾਰ ਕਾਲੋਨੀ ਵਿਚ ਵਾਪਰੀ। ਉਨ੍ਹਾਂ ਦੱਸਿਆ, “ਮ੍ਰਿਤਕ ਓਮਵੀਰ ਤੋਮਰ (42) ਨੋਇਡਾ ਵਿਚ ਇਕ ਪ੍ਰਾਈਵੇਟ ਕੰਪਨੀ ਵਿਚ ਕੰਮ ਕਰਦਾ ਸੀ।

ਇਹ ਵੀ ਪੜ੍ਹੋ : ਮਹਿਲਾ ਇੰਸਪੈਕਟਰ ਨਾਲ 'ਇਸ਼ਕ ਮਟੱਕਾ' ਕਰਨ ਵਾਲੇ ਥਾਣਾ ਇੰਚਾਰਜ ਨੂੰ ਚੰਗਾ ਮਾਂਜਿਆ, ਵੇਖੋ Video

ਪੁਲਸ ਨੇ ਉਸ ਦੀ ਲਾਸ਼ ਕੋਲੋਂ 315 ਬੋਰ ਦਾ ਦੇਸੀ ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ ਕੀਤੇ ਹਨ। ਅਧਿਕਾਰੀ ਨੇ ਦੱਸਿਆ, ''ਮ੍ਰਿਤਕ ਦੇ ਸਿਰ 'ਤੇ ਗੋਲੀ ਲੱਗੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਗੋਲੀ ਦੀ ਆਵਾਜ਼ ਸੁਣ ਕੇ ਹੇਠਲੀ ਮੰਜ਼ਿਲ 'ਤੇ ਮੌਜੂਦ ਪਰਿਵਾਰਕ ਮੈਂਬਰ ਉੱਪਰ ਗਏ, ਜਿੱਥੇ ਉਨ੍ਹਾਂ ਨੇ ਓਮਵੀਰ ਨੂੰ ਖੂਨ ਨਾਲ ਲੱਥਪੱਥ ਹਾਲਤ 'ਚ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਪਿਸਤੌਲ ਵਿੱਚੋਂ ਉਂਗਲਾਂ ਦੇ ਨਿਸ਼ਾਨ ਇਕੱਠੇ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪੁਲਸ ਸੂਤਰਾਂ ਨੇ ਦੱਸਿਆ ਕਿ ਘਟਨਾ ਦੇ ਕੁਝ ਘੰਟਿਆਂ ਬਾਅਦ ਮ੍ਰਿਤਕ ਦੇ ਪਿਤਾ ਅਸ਼ੋਕ ਤੋਮਰ ਮੌਕੇ 'ਤੇ ਪਹੁੰਚੇ ਅਤੇ ਦੋਸ਼ ਲਾਇਆ ਕਿ ਓਮਵੀਰ ਨੇ ਆਪਣੀ ਪਤਨੀ ਪੂਨਮ ਕਾਰਨ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਪਤੀ-ਪਤਨੀ ਵਿਚਾਲੇ ਅਕਸਰ ਘਰੇਲੂ ਕਲੇਸ਼ ਰਹਿੰਦਾ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਓਮਵੀਰ ਅਤੇ ਪੂਨਮ ਦਾ ਵਿਆਹ 21 ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News