''ਆਉਣ ਵਾਲੇ ਅਕਾਦਮਿਕ ਸਾਲ ''ਚ ਮੈਡੀਕਲ, ਡੈਂਟਲ ਕੋਰਸਾਂ ਦੀਆਂ ਨਹੀਂ ਵਧਣਗੀਆਂ ਫੀਸਾਂ''
Saturday, May 17, 2025 - 05:08 PM (IST)

ਬੰਗਲੁਰੂ (ਭਾਸ਼ਾ) : ਕਰਨਾਟਕ ਦੇ ਮੈਡੀਕਲ ਸਿੱਖਿਆ ਮੰਤਰੀ ਸ਼ਰਨ ਪ੍ਰਕਾਸ਼ ਪਾਟਿਲ ਨੇ ਸ਼ਨੀਵਾਰ ਨੂੰ ਕਿਹਾ ਕਿ ਨਿੱਜੀ ਮੈਡੀਕਲ ਕਾਲਜਾਂ ਦੇ ਦਬਾਅ ਦੇ ਬਾਵਜੂਦ ਆਉਣ ਵਾਲੇ ਅਕਾਦਮਿਕ ਸਾਲ 'ਚ ਮੈਡੀਕਲ ਅਤੇ ਡੈਂਟਲ ਕੋਰਸਾਂ ਦੀਆਂ ਫੀਸਾਂ 'ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
ਇੱਕ ਬਿਆਨ ਦੇ ਅਨੁਸਾਰ ਮੰਤਰੀ ਨੇ ਇਹ ਗੱਲ ਨਿੱਜੀ ਮੈਡੀਕਲ ਅਤੇ ਡੈਂਟਲ ਕਾਲਜ ਪ੍ਰਬੰਧਨ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ 'ਚ ਸਪੱਸ਼ਟ ਕੀਤੀ। ਪ੍ਰਾਈਵੇਟ ਕਾਲਜਾਂ ਨੇ ਫੀਸਾਂ ਵਿੱਚ 10 ਤੋਂ 15 ਫੀਸਦੀ ਵਾਧੇ ਦੀ ਅਪੀਲ ਕੀਤੀ ਸੀ, ਜਿਸ 'ਤੇ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਾਲ 10 ਫੀਸਦੀ ਵਾਧੇ ਦੀ ਇਜਾਜ਼ਤ ਦਿੱਤੀ ਸੀ ਤੇ ਇਸ ਸਾਲ ਫੀਸਾਂ 'ਚ ਕੋਈ ਵਾਧਾ ਨਹੀਂ ਹੋਵੇਗਾ। ਪਾਟਿਲ ਨੇ ਕਿਹਾ ਕਿ ਪਿਛਲੇ ਸਾਲ ਕੀਤਾ ਗਿਆ 10 ਫੀਸਦੀ ਵਾਧਾ ਕਾਫ਼ੀ ਸੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਸਾਲ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੂੰ ਰਸਮੀ ਰੂਪ ਦੇਣ ਵਾਲੇ ਇੱਕ ਸਮਝੌਤੇ 'ਤੇ ਜਲਦੀ ਹੀ ਦਸਤਖਤ ਕੀਤੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8