ਮਹਿਲਾ ਮੁਲਾਜ਼ਮ ਪਤੀ ਦੀ ਬਜਾਏ ਆਪਣੇ ਬੱਚਿਆਂ ਨੂੰ ਪੈਨਸ਼ਨ ਲਈ ਕਰ ਸਕੇਗੀ ਨਾਮਜ਼ਦ
Wednesday, Jan 03, 2024 - 01:54 PM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰ ਸਰਕਾਰ ਨੇ ਮੰਗਲਵਾਰ ਕਿਹਾ ਕਿ ਕੋਈ ਵੀ ਮਹਿਲਾ ਕਰਮਚਾਰੀ ਵਿਆਹੁਤਾ ਵਿਵਾਦ ਦੇ ਮਾਮਲੇ ’ਚ ਆਪਣੇ ਪਤੀ ਦੀ ਬਜਾਏ ਆਪਣੇ ਬੱਚੇ ਜਾਂ ਬੱਚਿਆਂ ਨੂੰ ਪਰਿਵਾਰਕ ਪੈਨਸ਼ਨ ਲਈ ਨਾਮਜ਼ਦ ਕਰ ਸਕੇਗੀ। ਕੇਂਦਰੀ ਸਿਵਲ ਸੇਵਾਵਾਂ (ਪੈਨਸ਼ਨ) ਨਿਯਮ, 2021 ਦਾ ਨਿਯਮ 50 ਕਿਸੇ ਸਰਕਾਰੀ ਕਰਮਚਾਰੀ ਜਾਂ ਸੇਵਾਮੁਕਤ ਸਰਕਾਰੀ ਕਰਮਚਾਰੀ ਦੀ ਮੌਤ ਤੋਂ ਬਾਅਦ ਪਰਿਵਾਰਕ ਪੈਨਸ਼ਨ ਦੇਣ ਦੀ ਆਗਿਆ ਦਿੰਦਾ ਹੈ। ਜੇ ਕਿਸੇ ਮ੍ਰਿਤਕ ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਦਾ ਜੀਵਨ ਸਾਥੀ ਹੈ ਤਾਂ ਪਰਿਵਾਰ ਪੈਨਸ਼ਨ ਪਹਿਲਾਂ ਜੀਵਨ ਸਾਥੀ ਨੂੰ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ਪੈਟਰੋਲ ਨਹੀਂ ਮਿਲਿਆ ਤਾਂ ਬਾਈਕ ਛੱਡ ਘੋੜੇ 'ਤੇ ਗਿਆ ਡਿਲਿਵਰੀ ਬੁਆਏ, ਵੀਡੀਓ ਦੇਖ ਹਰ ਕੋਈ ਹੋਇਆ ਹੈਰਾਨ
ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ ਵਿਭਾਗ ਨੇ ਹੁਣ ਨਿਯਮਾਂ ਵਿਚ ਸੋਧ ਕੀਤੀ ਹੈ । ਇੱਕ ਮਹਿਲਾ ਕਰਮਚਾਰੀ ਨੂੰ ਪਰਿਵਾਰਕ ਪੈਨਸ਼ਨ ਲਈ ਆਪਣੇ ਪਤੀ ਦੀ ਬਜਾਏ ਆਪਣੇ ਬੱਚੇ/ਬੱਚਿਆਂ ਨੂੰ ਨਾਮਜ਼ਦ ਕਰਨ ਦੀ ਇਜਾਜ਼ਤ ਦਿੱਤੀ ਹੈ। ਪੈਨਸ਼ਨ ਅਤੇ ਪੈਨਸ਼ਨਰ ਭਲਾਈ ਵਿਭਾਗ ਦੇ ਸਕੱਤਰ ਨੇ ਕਿਹਾ ਕਿ ਉਨ੍ਹਾਂ ਸਾਰੇ ਮਾਮਲਿਆਂ ਜਿਨ੍ਹਾਂ ਵਿੱਚ ਤਲਾਕ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ ਜਾਂ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਬਾਰੇ ਐਕਟ ਜਾਂ ਆਈ. ਪੀ. ਸੀ. ਅਧੀਨ ਪਟੀਸ਼ਨ ਦਾਇਰ ਕੀਤੀ ਗਈ ਹੈ, ਇਹ ਸੋਧ ਇਕ ਮਹਿਲਾ ਸਰਕਾਰੀ ਕਰਮਚਾਰੀ ਨੂੰ ਇਜਾਜ਼ਤ ਦਿੰਦੀ ਹੈ ਕਿ ਉਸ ਦੀ ਪਰਿਵਾਰਕ ਪੈਨਸ਼ਨ ਉਸ ਦੇ ਪਤੀ ਦੀ ਬਜਾਏ ਉਸ ਦੇ ਯੋਗ ਬੱਚੇ ਨੂੰ ਵੰਡੀ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8