ਮਹਿਲਾ ਵਕੀਲ ਨੇ ਕੀਤੀ ਖ਼ੁਦਕੁਸ਼ੀ, ਪ੍ਰੇਮੀ ਦੇ ਧੋਖਾ ਦੇਣ ਤੋਂ ਸੀ ਪਰੇਸ਼ਾਨ
Wednesday, Nov 05, 2025 - 03:01 PM (IST)
ਨੋਇਡਾ- ਉੱਤਰ ਪ੍ਰਦੇਸ਼ ਦੇ ਨੋਇਡਾ 'ਚ ਸੈਕਟਰ-39 'ਚ ਪੁਲਸ ਨੇ ਮਹਿਲਾ ਵਕੀਲ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਦੋਸ਼ੀ ਉਸ ਦੇ ਪ੍ਰੇਮੀ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਅਨੁਸਾਰ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਦੋਸ਼ੀ ਵੀ ਪੇਸ਼ੇ ਤੋਂ ਵਕੀਲ ਹੈ ਅਤੇ ਉਸ ਨੇ ਮਹਿਲਾ ਵਕੀਲ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਏ ਅਤੇ ਬਾਅਦ 'ਚ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਗੱਲ ਤੋਂ ਪਰੇਸ਼ਾਨ ਮਹਿਲਾ ਵਕੀਲ ਨੇ ਮੰਗਲਵਾਰ ਨੂੰ ਖੁਦਕੁਸ਼ੀ ਕਰ ਲਈ।
ਸਹਾਇਕ ਪੁਲਸ ਕਮਿਸ਼ਨਰ ਪ੍ਰਵੀਨ ਕੁਮਾਰ ਸਿੰਘ ਨੇ ਦੱਸਿਆ ਕਿ ਮੂਲ ਰੂਪ ਨਾਲ ਬਿਹਾਰ ਦੇ ਰਹਿਣ ਵਾਲੇ ਇਕ ਠੇਕੇਦਾਰ ਸੈਕਟਰ-105 ਦੇ ਬੀ-ਬਲਾਕ 'ਚ ਰਹਿੰਦੇ ਹਨ। ਉਨ੍ਹਾਂ ਦੀ 24 ਸਾਲਾ ਧੀ ਪੇਸ਼ੇ ਤੋਂ ਵਕੀਲ ਸੀ, ਜਿਸ ਦਾ ਇਕ ਹੋਰ ਐਡਵੋਕੇਟ ਨਾਲ ਪ੍ਰੇਮ ਪ੍ਰਸੰਗ ਚੱਲ ਰਿਹਾ ਸੀ। ਇਹ ਗੱਲ ਕੁੜੀ ਦੇ ਪਰਿਵਾਰ ਨੂੰ ਵੀ ਪਤਾ ਸੀ। ਕੁੜੀ ਦੇ ਪ੍ਰੇਮੀ ਨੇ ਪਹਿਲਾਂ ਵਿਆਹ ਦਾ ਵਾਅਦਾ ਕੀਤਾ ਸੀ ਪਰ ਹੁਣ ਉਹ ਇਸ ਤੋਂ ਇਨਕਾਰ ਕਰ ਰਿਹਾ ਸੀ। ਇਸ ਗੱਲ ਤੋਂ ਪਰੇਸ਼ਾਨ ਕੁੜੀ ਨੇ ਮੰਗਲਵਾਰ ਨੂੰ ਆਪਣੇ ਫਾਹਾ ਲੈ ਕੇ ਖੁਦਕੁਸ਼ੀ ਕਰ ਲੀ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਅਧਿਕਾਰੀ ਅਨੁਸਾਰ ਕੁੜੀ ਦੇ ਪਰਿਵਾਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਇਸ ਮਾਮਲੇ 'ਚ ਐੱਫਆਈਆਰ ਦਰਜ ਕਰ ਕੇ ਦੋਸ਼ੀ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
