ਮਹਿਲਾ ਪੁਲਸ ਅਧਿਕਾਰੀ ਨੇ ਇਮਾਰਤ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

Friday, Sep 06, 2024 - 11:09 AM (IST)

ਮਹਿਲਾ ਪੁਲਸ ਅਧਿਕਾਰੀ ਨੇ ਇਮਾਰਤ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

ਇੰਦੌਰ - ਇੰਦੌਰ 'ਚ ਸ਼ੁੱਕਰਵਾਰ ਨੂੰ ਇਕ ਮਹਿਲਾ ਪੁਲਸ ਅਧਿਕਾਰੀ ਵਲੋਂ ਪੁਲਸ ਟਰੇਨਿੰਗ ਕਾਲਜ (ਪੀਟੀਸੀ) ਦੀ ਬਹੁਮੰਜ਼ਿਲਾ ਰਿਹਾਇਸ਼ੀ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਇਕ ਪੁਲਸ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਸ਼ਰਮਾ ਵੱਲੋਂ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਸ ਦੀ ਟੀਮ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਸਹਾਇਕ ਪੁਲਸ ਕਮਿਸ਼ਨਰ (ਏਸੀਪੀ) ਆਸ਼ੀਸ਼ ਪਟੇਲ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਜ਼ਾਦ ਨਗਰ ਖੇਤਰ ਵਿੱਚ ਸਥਿਤ ਪੀਟੀਸੀ ਵਿੱਚ ਸੂਬੇਦਾਰ ਵਜੋਂ ਤਾਇਨਾਤ ਨੇਹਾ ਸ਼ਰਮਾ (32) ਨੇ ਇਸ ਸੰਸਥਾ ਦੇ ਅਹਾਤੇ ਵਿੱਚ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਪੀਟੀਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਰਮਾ ਕੁਝ ਸਮਾਂ ਪਹਿਲਾਂ ਜਣੇਪਾ ਛੁੱਟੀ ਤੋਂ ਬਾਅਦ ਸੇਵਾ ਵਿੱਚ ਵਾਪਸ ਆਏ ਸਨ।

ਇਹ ਵੀ ਪੜ੍ਹੋ ਸ਼ਰਾਬੀ ਅਧਿਆਪਕ ਦਾ ਕਾਰਾ: ਸਕੂਲ 'ਚ ਵਿਦਿਆਰਥਣ ਦੀ ਕੀਤੀ ਕੁੱਟਮਾਰ, ਕੈਂਚੀ ਨਾਲ ਕੱਟੇ ਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News