ਫਰੀਦਾਬਾਦ ਦੀ ਜੇਲ੍ਹ ''ਚ ਮਹਿਲਾ ਕੈਦੀ ਨੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ

Wednesday, Jun 08, 2022 - 12:34 PM (IST)

ਫਰੀਦਾਬਾਦ ਦੀ ਜੇਲ੍ਹ ''ਚ ਮਹਿਲਾ ਕੈਦੀ ਨੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ

ਫਰੀਦਾਬਾਦ (ਭਾਸ਼ਾ)- ਹਰਿਆਣਾ 'ਚ ਫਰੀਦਾਬਾਦ ਜ਼ਿਲ੍ਹੇ ਦੀ ਨੀਮਕਾ ਜੇਲ੍ਹ 'ਚ ਬੰਦ ਇਕ ਮਹਿਲਾ ਕੈਦੀ ਨੇ ਮੰਗਲਵਾਰ ਨੂੰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਅਨੁਸਾਰ, ਮ੍ਰਿਤਕਾ ਦੀ ਪਛਾਣ ਕੰਚਨ ਵਜੋਂ ਹੋਈ ਹੈ, ਜੋ ਆਪਣੇ ਪਤੀ ਦੇ ਕਤਲ ਦੀ ਕੋਸ਼ਿਸ਼ ਦੇ ਦੋਸ਼ 'ਚ ਮਾਰਚ ਤੋਂ ਜੇਲ੍ਹ 'ਚ ਬੰਦ ਸੀ। 

ਪੁਲਸ ਬੁਲਾਰੇ ਨੇ ਦੱਸਿਆ ਕਿ ਲਾਸ਼ ਦਾ ਸਿਵਲ ਹਸਪਤਾਲ 'ਚ  ਪੋਸਟਮਾਰਟਮ ਕਰਵਾਇਆ ਹੈ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਭਰਾ ਪੰਕਜ ਅਤੇ ਮਾਂ ਸ਼ਾਂਤੀ ਨੇ ਸਵਾਲ ਕੀਤਾ ਕਿ ਜੇਲ੍ਹ 'ਚ ਇੰਨੀ ਸੁਰੱਖਿਆ ਹੋਣ ਦੇ ਬਾਵਜੂਦ ਉਨ੍ਹਾਂ ਦੀ ਧੀ ਦੀ ਮੌਤ ਕਿਵੇਂ ਹੋ ਗਈ? ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਸ ਨੂੰ ਝੂਠੇ ਮਾਮਲੇ 'ਚ ਫਸਾਇਆ ਗਿਆ ਸੀ, ਜਿਸ ਤੋਂ ਦੁਖ਼ੀ ਹੋ ਕੇ ਉਸ ਨੇ ਇਹ ਕਦਮ ਚੁਕਿਆ।


author

DIsha

Content Editor

Related News