ਉੱਚ ਸਿੱਖਿਆ ਸੰਸਥਾਵਾਂ ’ਚ ਵਿਦਿਆਰਥਣਾਂ ਨੂੰ ਮਿਲੇਗੀ ਮਾਹਵਾਰੀ ਤੇ ਜਣੇਪਾ ਛੁੱਟੀ, ਇਸ ਸੂਬੇ ਨੇ ਲਿਆ ਵੱਡਾ ਫ਼ੈਸਲਾ

Saturday, Jan 21, 2023 - 01:47 AM (IST)

ਉੱਚ ਸਿੱਖਿਆ ਸੰਸਥਾਵਾਂ ’ਚ ਵਿਦਿਆਰਥਣਾਂ ਨੂੰ ਮਿਲੇਗੀ ਮਾਹਵਾਰੀ ਤੇ ਜਣੇਪਾ ਛੁੱਟੀ, ਇਸ ਸੂਬੇ ਨੇ ਲਿਆ ਵੱਡਾ ਫ਼ੈਸਲਾ

ਨੈਸ਼ਨਲ ਡੈਸਕ : ਆਪਣੀ ਤਰ੍ਹਾਂ ਦੇ ਪਹਿਲੇ ਫ਼ੈਸਲੇ ’ਚ ਕੇਰਲ ਸਰਕਾਰ ਨੇ ਕਿਹਾ ਹੈ ਕਿ ਉਹ ਉੱਚ ਸਿੱਖਿਆ ਵਿਭਾਗ ਦੇ ਅਧੀਨ ਸਾਰੀਆਂ ਸੂਬਾਈ ਯੂਨੀਵਰਸਿਟੀਆਂ ’ਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਮਾਹਵਾਰੀ ਛੁੱਟੀ ਪ੍ਰਦਾਨ ਕਰੇਗੀ। ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਕਿਹਾ ਕਿ ਦੇਸ਼ ’ਚ ਪਹਿਲੀ ਵਾਰ ਸੂਬੇ ਦੇ ਉੱਚ ਸਿੱਖਿਆ ਵਿਭਾਗ ਦੇ ਅਧੀਨ ਸਾਰੀਆਂ ਸੰਸਥਾਵਾਂ ’ਚ ਵਿਦਿਆਰਥਣਾਂ ਨੂੰ ਮਾਹਵਾਰੀ (ਪੀਰੀਅਡ ਜਾਂ ਮਾਹਵਾਰੀ ਛੁੱਟੀ) ਅਤੇ ਜਣੇਪਾ ਛੁੱਟੀ ਦਿੱਤੀ ਜਾਵੇਗੀ। ਮੁੱਖ ਮੰਤਰੀ ਵਿਜਯਨ ਨੇ ਆਪਣੇ ਟਵਿੱਟਰ ਹੈਂਡਲ ’ਤੇ ਸਰਕਾਰ ਦੇ ਇਸ ਫ਼ੈਸਲੇ ਦਾ ਐਲਾਨ ਕੀਤਾ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੀ ਧੀ ਨੇ ਇਟਲੀ ’ਚ ਪੰਜਾਬੀਆਂ ਦਾ ਵਧਾਇਆ ਮਾਣ, ਹਾਸਲ ਕੀਤੀ ਵੱਡੀ ਉਪਲੱਬਧੀ

PunjabKesari

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਔਰਤ ਸਮਰਥਕ ਕਦਮ ਦੇਸ਼ ’ਚ ਆਪਣੀ ਤਰ੍ਹਾਂ ਦਾ ਪਹਿਲਾ ਕਦਮ ਹੈ ਤੇ ਇਹ ਐੱਲ. ਡੀ. ਐੱਫ. ਸਰਕਾਰ ਦੀ ਸਮਾਜ ’ਚ ਲਿੰਗਿਕ ਨਿਆਂ ਯਕੀਨੀ ਕਰਨ ਦੀ ਵਚਨਬੱਧਤਾ ਦਾ ਸੰਕੇਤ ਹੈ। ਉਨ੍ਹਾਂ ਨੇ ਆਪਣੀ ਫੇਸਬੁੱਕ ਪੋਸਟ ’ਚ ਕਿਹਾ ਕਿ ਮਾਹਵਾਰੀ ਇਕ ਸਾਧਾਰਨ ਜੈਵਿਕ (ਬਾਇਓਲੌਜੀਕਲ) ਪ੍ਰਕਿਰਿਆ ਹੈ ਪਰ ਇਹ ਔਰਤਾਂ ’ਚ ਬਹੁਤ ਮਾਨਸਿਕ ਤਣਾਅ ਤੇ ਸਰੀਰਕ ਪ੍ਰੇਸ਼ਾਨੀ ਪੈਦਾ ਕਰਦੀ ਹੈ। ਇਸ ਲਈ ਸਰਕਾਰ ਨੇ ਵਿਦਿਆਰਥਣਾਂ ਨੂੰ ਜ਼ਰੂਰੀ ਹਾਜ਼ਰੀ (75 ਫ਼ੀਸਦੀ) ’ਚ ਦੋ ਫ਼ੀਸਦੀ ਦੀ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਸੁੱਖਾ ਕਾਹਲਵਾਂ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਤੀਰਥ ਢਿੱਲਵਾਂ ਦੀ ਹੋਈ ਮੌਤ 

ਉਨ੍ਹਾਂ ਕਿਹਾ ਕਿ ਦੇਸ਼ ’ਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬਾ ਸਰਕਾਰ ਨੇ ਉੱਚ ਸਿੱਖਿਆ ਵਿਭਾਗ ਤਹਿਤ ਆਉਣ ਵਾਲੀਆਂ ਯੂਨੀਵਰਸਿਟੀਆਂ ਤੇ ਕਾਲਜਾਂ ’ਚ ਵਿਦਿਆਰਥਣਾਂ ਲਈ ਇਕ ਤਰ੍ਹਾਂ ਦਾ ਔਰਤਾਂ ਦੇ ਹੱਕ ’ਚ ਫ਼ੈਸਲਾ ਲਿਆ ਹੈ। ਉੱਚ ਸਿੱਖਿਆ ਵਿਭਾਗ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ 60 ਦਿਨਾਂ ਦੀ ਜਣੇਪਾ ਛੁੱਟੀ ਦੇਣ ਦਾ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਉੱਚ ਸਿੱਖਿਆ ਮੰਤਰੀ ਆਰ. ਬਿੰਦੂ ਨੇ ਕੋਚੀਨ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੌਜੀ (ਸੀ. ਯੂ. ਐੱਸ. ਏ. ਟੀ.) ਵੱਲੋਂ ਆਪਣੀਆਂ ਵਿਦਿਆਰਥਣਾਂ ਨੂੰ ਮਾਹਵਾਰੀ ਦੀ ਛੁੱਟੀ ਪ੍ਰਦਾਨ ਕਰਨ ਤੋਂ ਸਿੱਖਿਆ ਲੈਣ ਦੀ ਗੱਲ ਕਰਦਿਆਂ ਕਿਹਾ ਸੀ ਕਿ ਸਰਕਾਰ ਨੇ ਵਿਭਾਗ ਦੇ ਦਾਇਰੇ ’ਚ ਆਉਣ ਵਾਲੀਆਂ ਸਾਰੀਆਂ ਯੂਨੀਵਰਸਿਟੀਆਂ ’ਚ ਇਸ ਨੂੰ ਲਾਗੂ ਕਰਨ ਦਾ ਫ਼ੈਸਲਾ ਲਿਆ ਹੈ। 


author

Manoj

Content Editor

Related News