ਨਾਸਿਕ ’ਚ ਮਹਿਲਾ ਸੈਲਾਨੀ ਨਾਲ ਛੇੜਛਾੜ ! ਪਰਿਵਾਰ ’ਤੇ ਹਮਲਾ, 9 ਮੁਲਜ਼ਮ ਗ੍ਰਿਫ਼ਤਾਰ
Tuesday, Jul 14, 2026 - 09:02 PM (IST)
ਨਾਸਿਕ (ਮਹਾਰਾਸ਼ਟਰ) (ਏਜੰਸੀ)-ਮਹਾਰਾਸ਼ਟਰ ਦੇ ਨਾਸਿਕ ਜ਼ਿਲੇ ਵਿਚ ਭਵਾਲੀ ਡੈਮ ’ਤੇ 44 ਸਾਲਾ ਮਹਿਲਾ ਸੈਲਾਨੀ ਨਾਲ ਕਥਿਤ ਛੇੜਛਾੜ ਅਤੇ ਉਸਦੇ ਪਰਿਵਾਰਕ ਮੈਂਬਰਾਂ ’ਤੇ ਹਮਲੇ ਦੇ ਮਾਮਲੇ ਵਿਚ ਪੁਲਸ ਨੇ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਔਰਤ ਆਪਣੇ ਪਰਿਵਾਰ ਨਾਲ ਭਵਾਲੀ ਡੈਮ ਦੇ ਨੇੜੇ ਝਰਨਿਆਂ ’ਤੇ ਘੁੰਮਣ ਗਈ ਸੀ, ਉਸੇ ਦੌਰਾਨ 2 ਨੌਜਵਾਨਾਂ ਨੇ ਉਨ੍ਹਾਂ ਨੂੰ ਦੇਖ ਕੇ ਸੀਟੀ ਮਾਰੀ ਅਤੇ ਉਨ੍ਹਾਂ ਨਾਲ ਛੇੜਛਾੜ ਕੀਤੀ।
ਜਦੋਂ ਔਰਤ ਦੇ ਪਰਿਵਾਰ ਵਾਲਿਆਂ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ, ਔਰਤ ਦੇ ਕੱਪੜੇ ਪਾੜ ਦਿੱਤੇ ਅਤੇ ਉਸਦਾ ਮੋਬਾਈਲ ਫ਼ੋਨ ਖੋਹ ਲਿਆ। ਜਦੋਂ ਪਰਿਵਾਰ ਉੱਥੋਂ ਨਿਕਲਣ ਲੱਗਾ ਤਾਂ ਮੁਲਜ਼ਮਾਂ ਨੇ ਕਾਰ ਅਤੇ ਮੋਟਰਸਾਈਕਲ ਨਾਲ ਉਨ੍ਹਾਂ ਦੀ ਐੱਸ. ਯੂ. ਵੀ. ਗੱਡੀ ਦਾ ਪਿੱਛਾ ਕੀਤਾ ਅਤੇ ਅੱਗੇ ਨਿਕਲ ਕੇ ਉਨ੍ਹਾਂ ਦਾ ਰਸਤਾ ਰੋਕ ਲਿਆ। ਇਸ ਤੋਂ ਬਾਅਦ ਕਾਰ ’ਚੋਂ 8-9 ਲੋਕ ਹਥਿਆਰ ਲੈ ਕੇ ਉਤਰੇ ਅਤੇ ਉਨ੍ਹਾਂ ਨੇ ਐੱਸ. ਯੂ. ਵੀ. ਗੱਡੀ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਔਰਤ ਨੂੰ ਜ਼ਬਰਦਸਤੀ ਗੱਡੀ ਵਿਚੋਂ ਬਾਹਰ ਨਿਕਲਣ ਲਈ ਮਜਬੂਰ ਕੀਤਾ। ਔਰਤ ਨੇ ਦੱਸਿਆ ਕਿ ਬਦਮਾਸ਼ਾਂ ਨੇ ਉਸ ਨਾਲ ਫਿਰ ਛੇੜਛਾੜ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
