ਫਿਰੋਜ਼ਾਬਾਦ ’ਚ ਬੁਖ਼ਾਰ ਅਤੇ ਡੇਂਗੂ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 50 ਹੋਈ

09/03/2021 12:48:36 PM

ਫਿਰੋਜ਼ਾਬਾਦ- ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ’ਚ ਬੁਖ਼ਾਰ ਅਤੇ ਡੇਂਗੂ ਨਾਲ ਮਰਨ ਵਾਲਿਆਂ ਦੀ ਗਿਣਤੀ ਸ਼ੁੱਕਰਵਾਰ ਨੂੰ ਵੱਧ ਕੇ 50 ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਮੁੱਖ ਮੈਡੀਕਲ ਅਧਿਕਾਰੀ ਦਿਨੇਸ਼ ਕੁਮਾਰ ਪ੍ਰੇਮੀ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਪ੍ਰੈੱਸ ਰਿਲੀਜ਼ ’ਚ ਦੱਸਿਆ ਗਿਆ ਕਿ ਜ਼ਿਲ੍ਹੇ ’ਚ ਹੁਣ ਤੱਕ 50 ਲੋਕਾਂ ਦੀ ਡੇਂਗੂ ਅਤੇ ਬੁਖ਼ਾਰ ਨਾਲ ਮੌਤ ਹੋ ਚੁਕੀ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਦੇਰ ਰਾਤ ਤੱਕ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 47 ਤੋਂ 50 ’ਤੇ ਪਹੁੰਚ ਗਈ ਹੈ। ਜ਼ਿਲ੍ਹੇ ’ਚ ਬੁਖ਼ਾਰ ਅਤੇ ਡੇਂਗੂ ਨਾਲ ਪੀੜਤ ਲੋਕਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਦੇ ਅਧਿਕਾਰੀ ਲਗਾਤਾਰ ਸਥਿਤੀ ਸੰਭਾਲਣ ਦੀ ਕੋਸ਼ਿਸ਼ ਕਰ ਰਹੇ ਹਨ, ਉੱਥੇ ਹੀ ਜ਼ਿਲ੍ਹਾ ਅਧਿਾਕਰੀ ਵੀ ਆਪਣੀ ਟੀਮ ਦੇ ਨਾਲ ਘਰ-ਘਰ ਜਾ ਕੇ ਜਾਗਰੂਕਤਾ ਮੁਹਿੰਮ ਚਲਾ ਕੇ ਅਤੇ ਇਲਾਜ ਦੀ ਸਮੀਖਿਆ ਕਰ ਕੇ ਸਥਿਤੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜ਼ਿਲ੍ਹਾ ਅਧਿਕਾਰੀ ਨੇ ਮੁੱਖ ਵਿਕਾਸ ਅਧਿਾਕਰੀ ਆਈ.ਏ.ਐੱਸ. ਚਰਚਿਤ ਗੌੜ ਨੂੰ ਨੋਡਲ ਅਧਿਕਾਰੀ ਬਣਾਇਆ ਹੈ। 

ਇਹ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਨੇ ਫੜੀ ਰਫ਼ਤਾਰ, ਪਿਛਲੇ 24 ਘੰਟਿਆਂ ’ਚ 45 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ

ਜ਼ਿਲ੍ਹਾ ਅਧਿਕਾਰੀ ਚੰਦਰ ਵਿਜੇ ਸਿੰਘ ਨੇ ਲਾਪਰਵਾਹੀ ਵਰਤਣ ਦੇ ਦੋਸ਼ ’ਚ ਵੀਰਵਾਰ ਦੇਰ ਸ਼ਾਮ ਤਿੰਨ ਡਾਕਟਰਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ। ਜ਼ਿਲ੍ਹਾ ਅਧਿਕਾਰੀ ਦਫ਼ਤਰ ਵਲੋਂ ਜਾਰੀ ਬਿਆਨ ’ਚ ਦੱਸਿਆ ਗਿਆ ਕਿ ਡਾਕਟਰ ਗਿਰੀਸ਼ ਸ਼੍ਰੀਵਾਸਤਵ, ਡਾਕਟਰ ਸੌਰਵ ਅਤੇ ਡਾਕਟਰ ਰੁਚੀ ਯਾਦਵ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਅਧਿਕਾਰੀ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੈਡੀਕਲ ਕੰਮ ’ਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਵਰਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੋਰੋਨਾ ਦਾ ਇਹ ਰੂਪ ਹੋ ਸਕਦੈ ਬੇਹੱਦ ਖ਼ਤਰਨਾਕ, ਵੈਕਸੀਨ ਵੀ ਨਹੀਂ ਕਰੇਗੀ ਕੰਮ 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

DIsha

This news is Content Editor DIsha