ਮੰਗੇਤਰ ਨਾਲ ਘੁੰਮਣ ਗਈ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ, 3 ਮੁਲਜ਼ਮ ਗ੍ਰਿਫ਼ਤਾਰ
Thursday, Aug 07, 2025 - 10:16 AM (IST)

ਸਿੱਧੀ- ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਵਿਚ ਆਪਣੇ ਮੰਗੇਤਰ ਨਾਲ ਘੁੰਮਣ ਗਈ ਇਕ ਆਦਿਵਾਸੀ ਮੁਟਿਆਰ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ, ਜਿਸ ਤੋਂ ਬਾਅਦ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਸਾਹਮਣੇ ਆਉਂਦਿਆਂ ਹੀ ਕਾਂਗਰਸ ਨੇ ਭਾਜਪਾ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਇਸ ਘਟਨਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਉਜਾਗਰ ਕਰ ਦਿੱਤਾ ਹੈ।
ਵਧੀਕ ਪੁਲਸ ਸੁਪਰਡੈਂਟ ਅਰਵਿੰਦ ਸ਼੍ਰੀਵਾਸਤਵ ਨੇ ਦੱਸਿਆ ਕਿ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ 5 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਚੂਰਹਟ ਥਾਣੇ ਦੀ ਰਹਿਣ ਵਾਲੀ ਪੀੜਤ ਮੁਟਿਆਰ ਮੰਗਲਵਾਰ ਨੂੰ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਸੀ ਅਤੇ ਇਸ ਦੌਰਾਨ ਉਹ ਕਠੌਥਹਾ ਨੇੜੇ ਸੜਕ ’ਤੇ ਆਪਣਾ ਮੋਟਰਸਾਈਕਲ ਖੜ੍ਹਾ ਕਰ ਕੇ ਪਹਾੜ ਵੱਲ ਤੁਰ ਪਏ। ਮੌਕਾ ਦੇਖ ਕੇ ਮੁਲਜ਼ਮ ਨੌਜਵਾਨ ਵੀ ਉੱਥੇ ਪਹੁੰਚ ਗਏ ਅਤੇ ਮੁਟਿਆਰ ਦੇ ਮੰਗੇਤਰ ਦੀ ਕੁੱਟਮਾਰ ਕਰ ਕੇ ਉਸ ਨੂੰ ਉੱਥੋਂ ਭਜਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਉਕਤ ਮੁਟਿਆਰ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e