FIDE World Cup ਦੀ ਮੇਜ਼ਬਾਨੀ ਕਰਨਾ ਭਾਰਤ ਲਈ ਖੁਸ਼ੀ ਵਾਲੀ ਗੱਲ : PM ਮੋਦੀ
Wednesday, Aug 27, 2025 - 09:28 AM (IST)

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਦੋ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਵੱਕਾਰੀ FIDE ਵਿਸ਼ਵ ਕੱਪ 2025 ਦੀ ਮੇਜ਼ਬਾਨੀ ਕਰਨਾ ਭਾਰਤ ਲਈ ਖੁਸ਼ੀ ਦੀ ਗੱਲ ਹੈ। ਮੋਦੀ ਨੇ ਕਿਹਾ ਕਿ ਸ਼ਤਰੰਜ ਨੌਜਵਾਨਾਂ ਵਿੱਚ ਪ੍ਰਸਿੱਧੀ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਟੂਰਨਾਮੈਂਟ ਵਿੱਚ ਦਿਲਚਸਪ ਮੈਚ ਦੇਖਣ ਨੂੰ ਮਿਲਣਗੇ ਅਤੇ ਦੁਨੀਆ ਭਰ ਦੇ ਚੋਟੀ ਦੇ ਖਿਡਾਰੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।
ਪੜ੍ਹੋ ਇਹ ਵੀ - Heavy Rain Alert: ਅਜੇ ਹੋਰ ਪਵੇਗਾ ਭਾਰੀ ਤੋਂ ਬਹੁਤ ਭਾਰੀ ਮੀਂਹ, IMD ਵਲੋਂ ਰੈੱਡ ਅਲਰਟ ਜਾਰੀ
ਉਨ੍ਹਾਂ ਕਿਹਾ, "ਭਾਰਤ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਉਹ ਵੱਕਾਰੀ FIDE ਵਿਸ਼ਵ ਕੱਪ 2025 ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ ਉਹ ਵੀ ਦੋ ਦਹਾਕਿਆਂ ਤੋਂ ਵੱਧ ਸਮੇਂ ਬਾਅਦ।" FIDE ਸ਼ਤਰੰਜ ਵਿਸ਼ਵ ਕੱਪ ਦਾ ਆਯੋਜਨ ਗੋਆ ਵਿਚ 30 ਅਕਤੂਬਰ ਤੋਂ 27 ਨਵੰਬਰ ਤੱਕ ਕੀਤਾ ਜਾਵੇਗਾ। ਇਸ ਮੁਕਾਬਲੇ ਵਿੱਚ ਅਗਲੇ ਸਾਲ ਹੋਣ ਵਾਲੇ ਕੈਂਡੀਡੇਟਸ ਟੂਰਨਾਮੈਂਟ ਲਈ ਤਿੰਨ ਸਥਾਨ ਅਤੇ 2 ਮਿਲੀਅਨ ਡਾਲਰ ਦੀ ਇਨਾਮੀ ਰਾਸ਼ੀ ਦਾਅ 'ਤੇ ਲੱਗੇਗੀ। ਇਸ ਟੂਰਨਾਮੈਂਟ ਵਿੱਚ ਵਿਸ਼ਵ ਚੈਂਪੀਅਨ ਡੀ ਗੁਕੇਸ਼, ਮੈਗਨਸ ਕਾਰਲਸਨ, ਫੈਬੀਆਨੋ ਕਾਰੂਆਨਾ ਅਤੇ ਆਰ ਪ੍ਰਗਿਆਨੰਧਾ ਸਮੇਤ 206 ਖਿਡਾਰੀ ਹਿੱਸਾ ਲੈਣਗੇ।
ਪੜ੍ਹੋ ਇਹ ਵੀ - ਖ਼ੁਸ਼ਖਬਰੀ: ਹੁਣ ਹਰ ਮਹੀਨੇ 5000 ਰੁਪਏ ਮਿਲੇਗੀ ਬੁਢਾਪਾ ਪੈਨਸ਼ਨ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।