ਖੇਤ ''ਚ ਕੀਟਨਾਸ਼ਕ ਦਾ ਛਿੜਕਾਉਣ ਤੋਂ ਬਾਅਦ ਘਰ ਪੁੱਜੇ ਨੌਜਵਾਨ ਦੀ ਖਾਣਾ ਖਾਣ ਤੋਂ ਬਾਅਦ ਮੌਤ
Sunday, Jan 26, 2025 - 01:53 PM (IST)
ਮਥੁਰਾ- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਇਕ ਖੇਤ 'ਚ ਕੀਟਨਾਸ਼ਕ ਦਵਾਈ ਦਾ ਛਿੜਕਾਅ ਕਰਨ ਤੋਂ ਬਾਅਦ ਘਰ ਪਹੁੰਚ ਕੇ ਬਿਨਾਂ ਹੱਥ ਧੋਤੇ ਖਾਣਾ ਖਾਣ ਤੋਂ ਬਾਅਦ ਨੌਜਵਾਨ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਥਾਣਾ ਇੰਚਾਰਜ ਇੰਸਪੈਕਟਰ (ਐੱਸ.ਐੱਚ.ਓ.) ਰੰਜਨਾ ਸਚਾਨ ਨੇ ਦੱਸਿਆ ਕਿ ਮਹਾਵਨ ਕਸਬੇ ਦਾ ਰਹਿਣ ਵਾਲਾ ਕਨ੍ਹਈਆ (27) ਸ਼ਨੀਵਾਰ ਨੂੰ ਖੇਤ 'ਚ ਕੀਟਨਾਸ਼ਕ ਦਾ ਛਿੜਕਾਅ ਕਰਨ ਤੋਂ ਬਾਅਦ ਘਰ ਪਹੁੰਚਦੇ ਹੀ ਖਾਣਾ ਖਾਣ ਬੈਠ ਗਿਆ ਅਤੇ ਬਿਨਾਂ ਹੱਥ ਧੋਤੇ ਖਾਣਾ ਖਾਣ ਲੱਗਾ।
ਉਨ੍ਹਾਂ ਦੱਸਿਆ ਕਿ ਖਾਣਾ ਖਾਣ ਤੋਂ ਬਾਅਦ ਉਸ ਨੂੰ ਨੀਂਦ ਆਉਣ ਲੱਗੀ ਅਤੇ ਘਰਵਾਲੇ ਕੁਝ ਸਮਝ ਪਾਉਂਦੇ ਉਸ ਤੋਂ ਪਹਿਲਾਂ ਹੀ ਉਸ ਦੀ ਹਾਲਤ ਵਿਗੜਣ ਲੱਗੀ। ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਵਾਲੇ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਵਲੋਂ ਇਲਾਜ ਸ਼ੁਰੂ ਕਰਨ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8