ਜੰਮੂ ''ਚ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਜ਼ਬਰਦਸਤ ਮੁਕਾਬਲਾ, 1 ਅੱਤਵਾਦੀ ਢੇਰ

Monday, Oct 28, 2024 - 08:44 PM (IST)

ਜੰਮੂ ''ਚ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਜ਼ਬਰਦਸਤ ਮੁਕਾਬਲਾ, 1 ਅੱਤਵਾਦੀ ਢੇਰ

ਜੰਮੂ (ਯੂ. ਐੱਨ. ਆਈ.) : ਜੰਮੂ ਦੇ ਸੁੰਦਰਬਨੀ ਸੈਕਟਰ ਵਿਚ ਕੰਟਰੋਲ ਰੇਖਾ ਦੇ ਨੇੜੇ ਸੋਮਵਾਰ ਸਵੇਰੇ ਅੱਤਵਾਦੀਆਂ ਵੱਲੋਂ ਫੌਜ ਦੇ ਵਾਹਨ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਜ਼ਬਰਦਸਤ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਫੌਜ ਨੇ ਸ਼ਾਮ ਨੂੰ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ।

ਫੌਜ ਦੇ ਬੁਲਾਰੇ ਨੇ ਦੱਸਿਆ, ''ਇਕ ਅੱਤਵਾਦੀ ਦੀ ਲਾਸ਼ ਅਤੇ ਉਸ ਦਾ ਹਥਿਆਰ ਬਰਾਮਦ ਕਰ ਲਿਆ ਗਿਆ ਹੈ ਅਤੇ ਕਾਰਵਾਈ ਜਾਰੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਆਪਰੇਸ਼ਨ 'ਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀਆਂ ਖਬਰਾਂ ਦਾ ਖੰਡਨ ਕਰਦੇ ਹੋਏ ਪੁਲਸ ਬੁਲਾਰੇ ਨੇ ਕਿਹਾ, ''ਅਸੀਂ ਅਖਨੂਰ 'ਚ ਮੁਕਾਬਲੇ 'ਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀਆਂ ਖਬਰਾਂ ਦਾ ਖੰਡਨ ਕਰਦੇ ਹਾਂ। ਇਹ ਪੁਸ਼ਟੀ ਕੀਤੀ ਗਈ ਹੈ ਕਿ ਫੌਜੀ ਵਾਹਨ 'ਤੇ ਹੋਏ ਹਮਲੇ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ ਅਤੇ ਹੋਰ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦਿੱਲੀ 'ਚ ਪ੍ਰਦੂਸ਼ਣ ਘਟਾਉਣ ਲਈ ਨਿਯੁਕਤ ਕੀਤੇ ਜਾਣਗੇ 10 ਹਜ਼ਾਰ ਸਿਵਲ ਡਿਫੈਂਸ ਵਾਲੰਟੀਅਰ

ਬੁਲਾਰੇ ਨੇ ਦੱਸਿਆ, "ਸਥਿਤੀ ਕੰਟਰੋਲ ਹੇਠ ਹੈ ਅਤੇ ਅਸੀਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਪੁਸ਼ਟ ਸੂਚਨਾਵਾਂ ਨੂੰ ਫੈਲਾਉਣ ਤੋਂ ਬਚਣ ਦੀ ਅਪੀਲ ਕਰਦੇ ਹਾਂ।" ਇਸ ਦੌਰਾਨ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਅੱਜ ਤੜਕੇ ਜੰਮੂ ਦੇ ਅਖਨੂਰ ਦੇ ਸੁੰਦਰਬਨੀ ਸੈਕਟਰ ਵਿਚ ਕੰਟਰੋਲ ਰੇਖਾ ਦੇ ਨੇੜੇ ਬਟਾਲ ਕੇਰੀ-ਜੋਗਵਾਨ ਖੇਤਰ ਵਿਚ ਫੌਜ ਦੀ ਇਕ ਐਂਬੂਲੈਂਸ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਨੇ ਕਿਹਾ, ''ਅਖਨੂਰ ਦੇ ਸੁੰਦਰਬਨੀ ਸੈਕਟਰ ਦੇ ਖੌਰ ਇਲਾਕੇ 'ਚ ਬਟਾਲ ਦੇ ਅਸਨ ਮੰਦਰ ਨੇੜੇ ਤਿੰਨ ਅੱਤਵਾਦੀਆਂ ਨੂੰ ਦੇਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਤਵਾਦੀਆਂ ਨੇ ਫੌਜ ਦੀ ਐਂਬੂਲੈਂਸ 'ਤੇ ਕੁਝ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਇਲਾਕੇ ਨੂੰ ਘੇਰ ਲਿਆ ਗਿਆ ਅਤੇ ਪੁਲਸ ਅਤੇ ਸੁਰੱਖਿਆ ਬਲਾਂ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ, "ਅੱਤਵਾਦੀਆਂ ਨੇ ਤਲਾਸ਼ੀ ਮੁਹਿੰਮ ਦੌਰਾਨ ਉਨ੍ਹਾਂ 'ਤੇ ਗੋਲੀਬਾਰੀ ਕੀਤੀ, ਜਿਸ ਦਾ ਢੁਕਵਾਂ ਜਵਾਬ ਦਿੱਤਾ ਗਿਆ ਅਤੇ ਮੁਕਾਬਲਾ ਸ਼ੁਰੂ ਹੋ ਗਿਆ।"

ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਹੋਈ ਗੋਲੀਬਾਰੀ ਵਿਚ ਫੌਜ ਵੱਲੋਂ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਫੌਜ ਨੇ ਦੱਸਿਆ ਕਿ ਅੱਤਵਾਦੀਆਂ ਨੇ ਸਵੇਰੇ ਸੁੰਦਰਬਨੀ ਸੈਕਟਰ 'ਚ ਆਸਨ ਨੇੜੇ ਫੌਜ ਦੇ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਅਤੇ ਕਾਫਲੇ 'ਤੇ ਗੋਲੀਬਾਰੀ ਕੀਤੀ। ਉਸ ਨੇ ਕਿਹਾ, “ਸਾਡੇ ਫੌਜੀਆਂ ਦੁਆਰਾ ਤੁਰੰਤ ਜਵਾਬ ਦੇਣ ਕਾਰਨ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਅਤੇ ਕੋਈ ਜ਼ਖਮੀ ਨਹੀਂ ਹੋਇਆ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News