ਕੋਰੋਨਾ ਨਾਲ ਲੜਾਈ ਮੁਸ਼ਕਿਲ ਪਰ ਚਿੰਤਾ ਦੀ ਜਰੂਰਤ ਨਹੀਂ, ਅਸੀਂ ਤਿਆਰ: CM ਊਧਵ

05/24/2020 4:53:00 PM

ਮੁੰਬਈ-ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦਿਨੋ-ਦਿਨ ਕੋਰੋਨਾ ਪੀੜਤ ਮਾਮਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਭਾਰਤ 'ਚ ਸਭ ਤੋਂ ਜ਼ਿਆਦਾ ਸਥਿਤੀ ਮਹਾਰਾਸ਼ਟਰ 'ਚ ਖਰਾਬ ਹੁੰਦੀ ਜਾ ਰਹੀ ਹੈ। ਸੂਬੇ 'ਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ 'ਤੇ ਅੱਜ ਭਾਵ ਐਤਵਾਰ ਨੂੰ ਮੁੱਖ ਮੰਤਰੀ ਊਧਵ ਠਾਕਰੇ ਨੇ ਪੈੱਸ ਕਾਨਫਰੰਸ ਕਰਦੇ ਹੋਏ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ 'ਚ ਹੀ ਰਹਿ ਕੇ 'ਈਦ ਮਨਾਉਣ' ਅਤੇ ਕੋਰੋਨਾਵਾਇਰਸ ਖਿਲਾਫ ਜਾਰੀ ਲੜਾਈ 'ਚ ਇਕ-ਦੂਜੇ ਦਾ ਸਹਿਯੋਗ ਕਰਨ।  ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਕੋਰੋਨਾ ਨਾਲ ਲੜਾਈ ਮੁਸ਼ਕਿਲ ਹੁੰਦੀ ਜਾ ਰਹੀ ਹੈ ਪਰ ਸੂਬੇ ਦੇ ਲੋਕਾਂ ਨੂੰ ਚਿੰਤਾ ਦੀ ਕੋਈ ਜਰੂਰਤ ਨਹੀਂ ਹੈ। ਅਸੀਂ ਸੂਬੇ 'ਚ ਆਪਣੀ ਸਿਹਤ ਸਹੂਲਤਾਂ ਨੂੰ ਸੁਧਾਰਾਂਗੇ, ਜਿਸ ਤੋਂ ਕੋਰੋਨਾ ਮਰੀਜ਼ਾਂ ਦਾ ਇਲਾਜ ਸਮੇਂ ਸਿਰ ਹੋ ਸਕੇ ਅਤੇ ਇਕ ਵਾਰ ਫਿਰ ਤੋਂ ਸੂਬੇ ਦੀ ਸਥਿਤੀ ਸਾਧਾਰਨ ਹੋ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਹੈ ਕਿ ਮਾਨਸੂਨ ਦਾ ਮੌਸਮ ਆ ਰਿਹਾ ਹੈ, ਇਸ ਨਾਲ ਸਬੰਧਿਤ ਬੀਮਾਰੀਆਂ ਵੀ ਹੋਣਗੀਆਂ। ਇਸ ਲਈ ਸਾਨੂੰ ਹੋਰ ਜ਼ਿਆਦਾ ਸਾਵਧਾਨੀ ਵਰਤਣ ਦੀ ਜਰੂਰਤ ਹੈ। 

ਦੱਸਣਯੋਗ ਹੈ ਕਿ ਮਹਾਰਾਸ਼ਟਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 47 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ। ਪਿਛਲੇ 24 ਘੰਟਿਆਂ ਦੌਰਾਨ 2608 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ 47190 ਤੱਕ ਪਹੁੰਚ ਚੁੱਕੀ ਹੈ। ਸੂਬੇ 'ਚ ਸਰਗਰਮ ਮਾਮਲੇ 32201 ਹਨ ਜਦਕਿ 1577 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕ ਦਿਨ 'ਚ 60 ਲੋਕਾਂ ਦੀ ਮੌਤ ਹੋਈ ਹੈ। 


Iqbalkaur

Content Editor

Related News