ਕਾਲਜ ਦੀ ਫ੍ਰੈਸ਼ਰ ਪਾਰਟੀ ''ਚ ਬਾਊਂਸਰਾਂ ਅਤੇ ਵਿਦਿਆਰਥੀਆਂ ਵਿਚਾਲੇ ਹੋਈ ਕੁੱਟਮਾਰ
Monday, Dec 16, 2024 - 10:19 AM (IST)
ਗ੍ਰੇਟਰ ਨੋਇਡਾ : ਗ੍ਰੇਟਰ ਨੋਇਡਾ ਦੇ ਇਕ ਪ੍ਰਾਈਵੇਟ ਕਾਲਜ ਵਿਚ ਫਰੈਸ਼ਰ ਪਾਰਟੀ ਦੌਰਾਨ ਵਿਦਿਆਰਥੀਆਂ ਦੀ ਬਾਊਂਸਰਾਂ ਨਾਲ ਬਹਿਸ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਵਿਦਿਆਰਥੀਆਂ ਅਤੇ ਬਾਊਂਸਰਾਂ ਵਿਚਕਾਰ ਲੜਾਈ ਹੋ ਗਈ। ਇਸ ਲੜਾਈ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸਾਰਾ ਮਾਮਲਾ ਥਾਣਾ ਸਦਰ ਦੇ ਨਾਲੇਜ ਪਾਰਕ ਇਲਾਕੇ 'ਚ ਸਥਿਤ ਇਕ ਨਿੱਜੀ ਕਾਲਜ ਦਾ ਹੈ।
ਕਾਲਜ ਦੇ ਵਿਦਿਆਰਥੀਆਂ ਮੁਤਾਬਕ ਸ਼ਨੀਵਾਰ ਨੂੰ ਕਾਲਜ ਦੇ ਅੰਦਰ ਫਰੈਸ਼ਰ ਪਾਰਟੀ ਸੀ। ਪਾਰਟੀ ਦੌਰਾਨ ਕੁਝ ਲੋਕਾਂ ਨੇ ਸ਼ਰਾਬ ਪੀਤੀ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਵਿਦਿਆਰਥੀਆਂ ਅਤੇ ਬਾਊਂਸਰਾਂ ਵਿਚਾਲੇ ਬਹਿਸ ਹੋ ਗਈ। ਝਗੜਾ ਇੰਨਾ ਵਧ ਗਿਆ ਕਿ ਗੱਲ ਡੰਡਿਆਂ ਅਤੇ ਲਾਠੀਆਂ ਤੱਕ ਪਹੁੰਚ ਗਈ।
ਫਿਲਮੀ ਸਟਾਈਲ 'ਚ ਹੋਈ ਲੜਾਈ
ਪੀੜਤ ਵਿਦਿਆਰਥੀਆਂ 'ਚੋਂ ਜ਼ਿਆਦਾਤਰ ਪਹਿਲੇ ਅਤੇ ਦੂਜੇ ਸਾਲ ਦੇ ਦੱਸੇ ਜਾਂਦੇ ਹਨ। ਕਈ ਵਿਦਿਆਰਥੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਵਿਦਿਆਰਥੀਆਂ ਨੂੰ ਬਾਊਂਸਰਾਂ ਵੱਲੋਂ ਕੁੱਟਣ ਦੇ ਵੀਡੀਓ ਸਾਹਮਣੇ ਆਏ ਹਨ, ਜਿਸ ਵਿਚ ਫਿਲਮੀ ਸਟਾਈਲ ਵਿਚ ਲੜਾਈ ਹੁੰਦੀ ਨਜ਼ਰ ਆ ਰਹੀ ਹੈ।
ਇਸ ਲੜਾਈ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਹਰਕਤ 'ਚ ਆ ਗਈ ਹੈ। ਪੁਲਸ ਨੇ ਵਾਇਰਲ ਵੀਡੀਓ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਪੀੜਤਾਂ ਨਾਲ ਸੰਪਰਕ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8