ਸੰਗੀਤ ਵਜਾਉਣ ਨੂੰ ਲੈ ਕੇ ਹੋਇਆ ਝਗੜਾ, ਚਾਕੂ ਮਾਰ ਕਰ ''ਤਾਂ ਨੌਜਵਾਨ ਦਾ ਕਤਲ
Sunday, May 18, 2025 - 05:36 PM (IST)

ਨਵੀਂ ਦਿੱਲੀ : ਉੱਤਰ-ਪੱਛਮੀ ਦਿੱਲੀ ਵਿੱਚ ਇੱਕ ਸਮਾਗਮ ਦੌਰਾਨ ਸੰਗੀਤ ਵਜਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਚਾਕੂ ਮਾਰ ਕੇ ਇੱਕ 18 ਸਾਲਾ ਨੌਜਵਾਨ ਦਾ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਐਤਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਨੂੰ ਭਾਦੋਲਾ ਪਿੰਡ ਵਿਚ ਹੋਏ ਹਮਲੇ ਵਿਚ ਇਸੇ ਪਿੰਡ ਦਾ ਰਹਿਣ ਵਾਲਾ ਭੀਮ ਸੇਨ ਗੰਭੀਰ ਜ਼ਖ਼ਮੀ ਹੋ ਗਿਆ ਸੀ ਅਤੇ ਉਸਨੂੰ ਉਸਦੇ ਦੋਸਤ ਨੇ ਬਾਬੂ ਜਗਜੀਵਨ ਰਾਮ ਮੈਮੋਰੀਅਲ ਹਸਪਤਾਲ ਲਿਜਾਇਆ, ਜਿੱਥੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਚਾਈਂ-ਚਾਈਂ ਡੇਟ 'ਤੇ ਪੁੱਜਾ ਵਿਆਹੁਤਾ ਵਿਅਕਤੀ, ਹੋਟਲ 'ਚ ਪਹੁੰਚ ਵੇਖਿਆ ਕੁਝ ਅਜਿਹਾ ਕਿ ਹੋ ਗਿਆ ਬੇਹੋਸ਼
ਪੁਲਸ ਨੇ ਦੱਸਿਆ ਕਿ ਸੇਨ ਦਾ ਸ਼ੁੱਕਰਵਾਰ ਨੂੰ ਇੱਕ ਪ੍ਰੋਗਰਾਮ ਵਿੱਚ ਸੰਗੀਤ ਵਜਾਉਣ ਨੂੰ ਲੈ ਕੇ ਕੁਝ ਮੁੰਡਿਆਂ ਨਾਲ ਮਾਮੂਲੀ ਝਗੜਾ ਹੋਇਆ ਸੀ ਅਤੇ ਅਗਲੇ ਦਿਨ ਕਥਿਤ ਤੌਰ 'ਤੇ ਬਦਲਾ ਲੈਣ ਲਈ ਉਹਨਾਂ ਨੇ ਸੇਨ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਅਧਿਕਾਰੀ ਨੇ ਕਿਹਾ ਕਿ ਹਮਲਾਵਰਾਂ ਨੇ ਉਸ 'ਤੇ ਚਾਕੂ ਨਾਲ 2 ਵਾਰ ਕੀਤੇ ਸਨ। ਬਹੁਤ ਸਾਰੀਆਂ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ। ਇਸ ਮਾਮਲੇ ਦੇ ਸਬੰਧ ਵਿਚ ਮਹਿੰਦਰਾ ਪਾਰਕ ਪੁਲਸ ਸਟੇਸ਼ਨ ਵਿਚ ਐੱਫਆਈਆਰ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਚਿੜੀਆਘਰ ਵੇਖਣ ਵਾਲੇ ਲੋਕ ਸਾਵਧਾਨ, ਰੈੱਡ ਅਲਰਟ ਜਾਰੀ, ਬਰਡ ਫਲੂ ਨਾਲ ਫੈਲੀ ਸਨਸਨੀ
ਉਨ੍ਹਾਂ ਕਿਹਾ ਕਿ ਅਪਰਾਧ ਟੀਮ ਅਤੇ ਫੋਰੈਂਸਿਕ ਮਾਹਿਰਾਂ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਸਬੂਤ ਇਕੱਠੇ ਕੀਤੇ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਜਾਂਚ ਦੌਰਾਨ ਚਾਰ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਹਮਲੇ ਵਿੱਚ ਵਰਤਿਆ ਗਿਆ ਚਾਕੂ ਅਜੇ ਬਰਾਮਦ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : Corona Comeback: ਮੁੜ ਆ ਗਿਆ ਕੋਰੋਨਾ! 31 ਮੌਤਾਂ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਅਲਰਟ ਜਾਰੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।