ਖਾਣੇ ਨੂੰ ਲੈ ਕੇ ਹੋਈ ਲੜਾਈ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦਾ ਕਰ ''ਤਾ ਕਤਲ
Friday, Sep 12, 2025 - 09:43 AM (IST)

ਗੁਰੂਗ੍ਰਾਮ : ਗੁਰੂਗ੍ਰਾਮ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ 19 ਸਾਲਾ ਨੌਜਵਾਨ ਨੇ ਆਪਣੇ ਸਾਥੀ ਨਾਲ ਲੜਾਈ-ਝਗੜੇ ਤੋਂ ਬਾਅਦ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਕਤਲ ਦੇ ਦੋਸ਼ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅਮਰੀਕੀ ਨੇਵਲ ਅਕੈਡਮੀ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪੁਲਸ ਨੂੰ ਪਈਆਂ ਭਾਜੜਾਂ
ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਇਹ ਘਟਨਾ 14 ਅਗਸਤ ਦੀ ਰਾਤ ਨੂੰ ਗਾਂਧੀ ਨਗਰ ਕਲੋਨੀ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਵਾਪਰੀ, ਜਿੱਥੇ ਉੱਤਰ ਪ੍ਰਦੇਸ਼ ਦੇ ਅੰਬੇਡਕਰ ਨਗਰ ਦਾ ਰਹਿਣ ਵਾਲਾ ਪੱਪੂ ਕੁਮਾਰ (35) ਰਹਿੰਦਾ ਸੀ। ਉਹ ਦੋ ਹੋਰ ਵਿਅਕਤੀਆਂ ਉਮੇਸ਼ ਅਤੇ ਰਾਜੇਸ਼ ਨਾਲ ਕੰਮ ਕਰਦਾ ਸੀ। ਮ੍ਰਿਤਕ ਪੱਪੂ ਦੇ ਛੋਟੇ ਭਰਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਨੁਸਾਰ ਉਮੇਸ਼ ਅਤੇ ਪੱਪੂ ਵਿਚਕਾਰ ਖਾਣਾ ਡਿੱਗਣ ਨੂੰ ਲੈ ਕੇ ਝਗੜਾ ਹੋ ਗਿਆ ਸੀ। ਰਾਜੇਸ਼ ਨੇ ਇਸ ਸਥਿਤੀ ਨੂੰ ਸ਼ਾਂਤ ਕਰਨ ਲਈ ਉਹਨਾਂ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : 9 ਜਵਾਕਾਂ ਦੀ ਮਾਂ ਨੂੰ ਚੜ੍ਹੀ ਆਸ਼ਕੀ, 52 ਸਾਲ ਦੀ ਉਮਰ 'ਚ ਧੀ ਨੂੰ ਨਾਲ ਲੈ ਪ੍ਰੇਮੀ ਨਾਲ ਹੋਈ ਫ਼ਰਾਰ
ਫਿਰ ਪੱਪੂ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਚਲਾ ਗਿਆ। ਉਮੇਸ਼ ਨੇ ਵੀ ਉਸਦਾ ਪਿੱਛਾ ਕੀਤਾ ਅਤੇ ਤੀਜੀ ਮੰਜ਼ਿਲ 'ਤੇ ਚੱਲਾ ਗਿਆ, ਜਿਥੋਂ ਪੱਪੂ ਨੂੰ ਉਸ ਨੇ ਧੱਕਾ ਦੇ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਸ਼ਿਕਾਇਤ ਤੋਂ ਬਾਅਦ ਸ਼ਿਵਾਜੀ ਨਗਰ ਪੁਲਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਅਤੇ ਪੱਪੂ ਦੇ ਇਲਾਕੇ ਦੇ ਰਹਿਣ ਵਾਲੇ ਉਮੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗੁਰੂਗ੍ਰਾਮ ਪੁਲਸ ਦੇ ਬੁਲਾਰੇ ਨੇ ਕਿਹਾ, "ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਅਪਰਾਧ ਕਰਨ ਤੋਂ ਬਾਅਦ ਉਹ ਭੱਜ ਗਿਆ ਅਤੇ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਵੱਖ-ਵੱਖ ਥਾਵਾਂ 'ਤੇ ਲੁਕ ਗਿਆ। ਸਾਡੀ ਟੀਮ ਨੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ।"
ਇਹ ਵੀ ਪੜ੍ਹੋ : ਤਿਉਹਾਰਾਂ ਦੇ ਮੌਕੇ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।