ਸ਼੍ਰੀਨਗਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਅੱਤਵਾਦੀ ਢੇਰ

07/02/2020 11:48:15 PM

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਸ਼੍ਰੀਨਗਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਮਿਲੀ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਮੁਕਾਬਲਾ ਸ਼੍ਰੀਨਗਰ ਦੇ ਮਾਲਬਾਗ ਇਲਾਕੇ 'ਚ ਚੱਲ ਰਿਹਾ ਹੈ। ਸੂਬਾ ਪੁਲਸ ਨੇ ਜਾਣਕਾਰੀ ਦਿੱਤੀ ਹੈ ਕਿ ਪੁਲਸ ਅਤੇ ਸੁਰੱਖਿਆ ਬਲ ਨੇ ਮੋਰਚਾ ਸੰਭਾਲਿਆ ਹੋਇਆ ਹੈ। ਉਥੇ ਹੀ ਡੀ.ਜੀ.ਪੀ. ਨੇ ਜਾਣਕਾਰੀ ਦਿੱਤੀ ਹੈ ਕਿ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਉਥੇ ਹੀ ਇਸ ਮੁਕਾਬਲੇ 'ਚ ਸੀ.ਆਰ.ਪੀ.ਐਫ. ਦੀ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਹਾਲਾਂਕਿ ਅਜੇ ਤਕ ਅੱਤਵਾਦੀਆਂ ਦੀ ਗਿਣਤੀ ਨੂੰ ਲੈ ਕੇ ਕੁੱਝ ਸਪੱਸ਼ਟ ਨਹੀਂ ਹੋ ਸਕਿਆ ਹੈ।

Inder Prajapati

This news is Content Editor Inder Prajapati