ਧਾਰਾ 370 ''ਤੇ SC ਦੇ ਫ਼ੈਸਲੇ ਖ਼ਿਲਾਫ਼ ਸੰਬੰਧਤ ਪੱਖ ਦਾਇਰ ਕਰ ਸਕਦੇ ਹਨ ਮੁੜ ਵਿਚਾਰ ਪਟੀਸ਼ਨ : ਤਾਰੀਗਾਮੀ
Friday, Dec 29, 2023 - 10:35 AM (IST)
ਜੰਮੂ (ਭਾਸ਼ਾ)- ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਨੇਤਾ ਐੱਮ.ਵਾਈ. ਤਾਰੀਗਾਮੀ ਨੇ ਵੀਰਵਾਰ ਨੂੰ ਕਿਹਾ ਕਿ ਧਾਰਾ 370 ਨੂੰ ਰੱਦ ਕਰਨ ਨੂੰ ਕਾਨੂੰਨੀ ਮਾਨਤਾ ਦੇਣ ਵਾਲੇ ਸੁਪਰੀਮ ਕੋਰਟ ਦੇ 11 ਦਸੰਬਰ ਦੇ ਫ਼ੈਸਲੇ ਖ਼ਿਲਾਫ਼ ਵੱਖ-ਵੱਖ ਸੰਬੰਧਤ ਪੱਖ ਮੁੜ ਵਿਚਾਰ ਪਟੀਸ਼ਨ ਦਾਇਰ ਕਰਨ 'ਤੇ ਵਿਚਾਰ ਕਰ ਰਹੇ ਹਨ। ਸੁਪਰੀਮ ਕੋਰਟ ਨੇ 11 ਦਸੰਬਰ ਨੂੰ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਦੇ ਕੇਂਦਰ ਦੇ ਅਗਸਤ 2019 ਦੇ ਫੈਸਲੇ ਨੂੰ ਸਹੀ ਠਹਿਰਾਇਆ ਸੀ। ਧਾਰਾ 370 ਉਸ ਸਮੇਂ ਦੇ ਜੰਮੂ-ਕਸ਼ਮੀਰ ਰਾਜ ਨੂੰ ਵਿਸ਼ੇਸ਼ ਦਰਜਾ ਪ੍ਰਦਾਨ ਕਰਦੀ ਸੀ। ਕਿਸੇ ਵੀ ਫ਼ੈਸਲੇ/ਆਦੇਸ਼ 'ਤੇ ਮੁੜ ਵਿਚਾਰ ਕਰਨ ਲਈ, ਉਸ ਫ਼ੈਸਲੇ/ਆਦੇਸ਼ ਦੀ ਤਾਰੀਖ਼ ਤੋਂ 30 ਦਿਨਾਂ ਦੇ ਅੰਦਰ ਮੁੜ ਵਿਚਾਰ ਪਟੀਸ਼ਨ ਦਾਇਰ ਕਰਨੀ ਜ਼ਰੂਰੀ ਹੈ। ਇਹ ਪਟੀਸ਼ਨ ਉਸੇ ਬੈਂਚ ਅੱਗੇ ਦਾਇਰ ਕੀਤੀ ਜਾਂਦੀ ਹੈ, ਜਿਸ ਨੇ ਇਹ ਫ਼ੈਸਲਾ ਸੁਣਾਇਆ ਹੁੰਦਾ ਹੈ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ 'ਚ ਟਲਿਆ ਵੱਡਾ ਹਾਦਸਾ, ਸੁਰੱਖਿਆ ਫ਼ੋਰਸਾਂ ਨੇ ਨਸ਼ਟ ਕੀਤਾ IED
ਤਾਰੀਗਾਮੀ ਨੇ ਕਿਹਾ,''ਸੰਵਿਧਾਨ ਅਨੁਸਾਰ ਅਤੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਪਰੀਮ ਕੋਰਟ ਇਕ ਅਥਾਰਟੀ ਹੈ ਪਰ ਬਤੌਰ ਨਾਗਰਿਕ ਮੇਰੇ ਆਪਣੀ ਹੀ ਵਿਚਾਰ ਹਨ। ਸਾਡੀ ਰਾਏ ਹੈ ਕਿ ਜੰਮੂ ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਨੂੰ ਇਨਸਾਫ਼ ਨਹੀਂ ਮਿਲਿਆ ਅਤੇ (ਇਸ ਮਾਮਲੇ ਦੇ) ਪਟੀਸ਼ਨਕਰਤਾਵਾਂ ਸਮੇਤ ਸਾਰੇ ਸੰਬੰਦਤ ਪੱਖ ਵਿਕਲਪ ਲੱਭ ਰਹੇ ਹਨ ਤਾਂ ਕਿ ਸਾਨੂੰ ਇਨਸਾਫ਼ ਮਿਲ ਸਕੇ।'' ਉਨ੍ਹਾਂ ਕਿਹਾ ਕਿ ਜਿਹੜੇ ਪਟੀਸ਼ਨਕਰਤਾਵਾਂ ਨੇ ਧਾਰਾ 370 ਨੂੰ ਰੱਦ ਕਰਨ ਖ਼ਿਲਾਫ਼ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ, ਉਨ੍ਹਾਂ ਵਿਚਾਲੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ ਅਤੇ ਅਸੀਂ ਤੈਅ ਸਮੇਂ-ਹੱਦ ਦੇ ਅੰਦਰ ਮੁੜ ਵਿਚਾਰ ਪਟੀਸ਼ਨ ਦਾਇਰ ਕਰਨ 'ਤੇ ਚਰਚਾ ਕਰ ਰਹੇ ਹਾਂ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਹ ਗੁਪਕਰ ਮੈਨੀਫੈਸਟੋ ਗਠਜੋੜ ਦੇ ਅਧੀਨ ਸੁਪਰੀਮ ਕੋਰਟ ਜਾਣ ਦੀ ਯੋਜਨਾ ਬਣਾ ਰਹੇ ਹਨ ਤਾਂ ਖੱਬੇ ਪੱਖੀ ਨੇਤਾ ਨੇ ਕਿਹਾ ਕਿ ਵੱਖ-ਵੱਖ ਦਲਾਂ ਅਤੇ ਵਿਅਕਤੀਆਂ ਨੇ ਪਹਿਲਾਂ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਵੱਖ-ਵੱਖ ਖੜਕਾਇਆ ਸੀ ਅਤੇ ਹੁਣ ਫਿਰ ਉਂਝ ਹੀ ਹੋ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8