ਫੜਨਵੀਸ ਦੇ ਸਹੁੰ ਚੁੱਕ ਸਮਾਗਮ 'ਚ PM ਮੋਦੀ, ਅੰਬਾਨੀ ਸਣੇ ਪਹੁੰਚੇ ਕਈ ਫ਼ਿਲਮੀ ਸਿਤਾਰੇ
Thursday, Dec 05, 2024 - 07:08 PM (IST)
ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਤੀਸਰੀ ਵਾਰ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਨੇ ਸਹੁੰ ਚੁੱਕ ਲਈ ਹੈ। ਫੜਨਵੀਸ ਦੇ ਇਸ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ ਅਤੇ ਰਾਜਨਾਥ ਸਿੰਘ, ਐਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ, ਉਦਯੋਗ ਅਤੇ ਫ਼ਿਲਮ ਉਦਯੋਗ ਦੀਆਂ ਕਈ ਪ੍ਰਮੁੱਖ ਹਸਤੀਆਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਈਆਂ।
ਭਾਜਪਾ ਨੇਤਾ ਫੜਨਵੀਸ ਨੇ ਅੱਜ ਸ਼ਾਮ ਦੱਖਣੀ ਮੁੰਬਈ ਦੇ ਵਿਸ਼ਾਲ ਆਜ਼ਾਦ ਮੈਦਾਨ 'ਚ ਆਯੋਜਿਤ ਇਕ ਸ਼ਾਨਦਾਰ ਸਮਾਰੋਹ 'ਚ ਤੀਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਇਹ ਵੀ ਪੜ੍ਹੋ - ਆਧਾਰ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਜੇ ਫਿੰਗਰ ਪ੍ਰਿੰਟ 'ਚ ਆਵੇ ਦਿੱਕਤ ਤਾਂ ਜਲਦੀ ਕਰੋ ਇਹ ਕੰਮ
ਸ਼ਿਵ ਸੈਨਾ ਦੇ ਪ੍ਰਧਾਨ ਏਕਨਾਥ ਸ਼ਿੰਦੇ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਐੱਨਡੀਏ ਸ਼ਾਸਿਤ ਮੰਤਰੀਆਂ ਵਿੱਚ ਯੋਗੀ ਆਦਿਤਿਆਨਾਥ (ਉੱਤਰ ਪ੍ਰਦੇਸ਼), ਨਿਤੀਸ਼ ਕੁਮਾਰ (ਬਿਹਾਰ), ਚੰਦਰਬਾਬੂ ਨਾਇਡੂ (ਆਂਧਰਾ ਪ੍ਰਦੇਸ਼), ਪੁਸ਼ਕਰ ਸਿੰਘ ਧਾਮੀ (ਉੱਤਰਾਖੰਡ), ਨਾਇਬ ਸਿੰਘ ਸੈਣੀ (ਹਰਿਆਣਾ), ਭੂਪੇਂਦਰ ਪਟੇਲ (ਗੁਜਰਾਤ) ਅਤੇ ਪ੍ਰਮੋਦ ਸਾਵੰਤ (ਗੋਆ) ਸ਼ਾਮਲ ਹਨ।
ਸਮਾਗਮ ਵਿੱਚ ਕਈ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਾਮਲ ਹੋਏ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਸ਼ਿਵਰਾਜ ਸਿੰਘ ਚੌਹਾਨ, ਜਯੋਤੀਰਾਦਿਤਿਆ ਸਿੰਧੀਆ ਅਤੇ ਰਾਮਦਾਸ ਅਠਾਵਲੇ ਵੀ ਸਮਾਗਮ ਵਿੱਚ ਮੰਚ 'ਤੇ ਮੌਜੂਦ ਸਨ।
ਇਹ ਵੀ ਪੜ੍ਹੋ - ਨਿੱਕਾ ਜਿਹਾ ਘਰ ਤੇ ਬਿਜਲੀ ਦਾ ਬਿੱਲ 355 ਕਰੋੜ ਰੁਪਏ, ਸੁਣ ਉੱਡ ਜਾਣਗੇ ਹੋਸ਼
ਦੱਸ ਦੇਈਏ ਕਿ ਇਸ ਸਹੁੰ ਚੁੱਕ ਸਮਾਗਮ ਵਿਚ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਉਹਨਾਂ ਦਾ ਪਰਿਵਾਰ, ਕੁਮਾਰ ਮੰਗਲਮ ਬਿਰਲਾ ਅਤੇ ਅਭਿਨੇਤਾ ਸ਼ਾਹਰੁਖ ਖਾਨ, ਸਲਮਾਨ ਖਾਨ, ਰਣਬੀਰ ਕਪੂਰ, ਮਾਧੁਰੀ ਦੀਕਸ਼ਿਤ-ਨੇਨੇ, ਸੰਜੇ ਦੱਤ ਅਤੇ ਕ੍ਰਿਕਟ ਦੇ ਦਿੱਗਜ਼ ਖ਼ਿਡਾਰੀ ਸਚਿਨ ਤੇਂਦੁਲਕਰ ਵੀ ਇਸ ਸਮਾਰੋਹ ਵਿੱਚ ਵਿਸ਼ੇਸ਼ ਤੌਰ 'ਤੇ ਮੌਜੂਦ ਹੋਏ।