ਗੁਜਰਾਤ ’ਚ ਹੋਵੇਗਾ ਫਿਲਮਫੇਅਰ ਐਵਾਰਡ ਸਮਾਰੋਹ, ਕਾਂਗਰਸ ਨੇ ਕੀਤਾ ਵਿਰੋਧ
Thursday, Jan 18, 2024 - 10:19 AM (IST)
ਮੁੰਬਈ (ਭਾਸ਼ਾ) - ਮਹਾਰਾਸ਼ਟਰ ’ਚ ਵਿਰੋਧੀ ਧਿਰ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਰਵਾਇਤੀ ਸਥਾਨ ਮੁੰਬਈ ਦੀ ਬਜਾਏ ਗੁਜਰਾਤ ’ਚ ਫਿਲਮਫੇਅਰ ਐਵਾਰਡ ਸਮਾਰੋਹ ਦੀ ਮੇਜ਼ਬਾਨੀ ਇਸ ਸੂਬੇ ਦੀ ਰਾਜਧਾਨੀ ਦੇ ਮਹੱਤਵ ਨੂੰ ਘੱਟ ਕਰਨ ਅਤੇ ਫ਼ਿਲਮ ਉਦਯੋਗ ਨੂੰ ਬਾਹਰ ਲਿਜਾਣ ਦੀ ਕੋਸ਼ਿਸ਼ ਹੈ। ਐਵਾਰਡ ਸਮਾਰੋਹ ਦਾ 69ਵਾਂ ਐਡੀਸ਼ਨ ਗੁਜਰਾਤ ਟੂਰਿਜ਼ਮ ਦੇ ਸਹਿਯੋਗ ਨਾਲ 27 ਅਤੇ 28 ਜਨਵਰੀ ਨੂੰ ਗਾਂਧੀਨਗਰ ’ਚ ਆਯੋਜਿਤ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਧਰਮਿੰਦਰ ਦੇ ਜਵਾਈ ਦਾ ਕਿਸੇ ਹੋਰ ਨਾਲ ਚੱਲ ਰਿਹਾ ਅਫੇਅਰ, ਧੀ ਈਸ਼ਾ ਦਿਓਲ ਲਵੇਗੀ ਤਲਾਕ!
ਮਹਾਰਾਸ਼ਟਰ ਕਾਂਗਰਸ ਦੇ ਨੇਤਾ ਵਿਜੇ ਵਡੇਟੀਵਾਰ ਨੇ ਕਿਹਾ ਕਿ ਬਾਲੀਵੁੱਡ ਅਤੇ ਮੁੰਬਈ ਵਿਚਾਲੇ ਅਟੁੱਟ ਰਿਸ਼ਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਫਿਲਮਫੇਅਰ ਐਵਾਰਡਜ਼ ਮੁੰਬਈ ਤੋਂ ਬਾਹਰ ਆਯੋਜਿਤ ਕਰਨ ਦਾ ਫੈਸਲਾ ‘ਮੁੰਬਈ ਦੀ ਮਹੱਤਤਾ ਨੂੰ ਘੱਟ ਕਰਨ ਅਤੇ ਫਿਲਮ ਇੰਡਸਟਰੀ ਨੂੰ ਸ਼ਹਿਰ ਤੋਂ ਬਾਹਰ ਲਿਜਾਣ ਦੀ ਕੋਸ਼ਿਸ਼ ਹੈ।’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।