ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ, ਆਖ਼ਰੀ ਸਾਲ ਦੀ ਪ੍ਰੀਖਿਆ ਹੋਵੇਗੀ ਆਫਲਾਈਨ
Friday, Sep 11, 2020 - 11:40 PM (IST)

ਜੈਪੁਰ - ਯੂਨੀਵਰਸਿਟੀ ਗ੍ਰਾਂਟ ਕਮੀਸ਼ਨ (ਯੂ.ਜੀ.ਸੀ.) ਨੇ ਕਾਲਜ ਅਤੇ ਯੂਨੀਵਰਸਿਟੀ ਦੇ ਆਖ਼ਰੀ ਸਾਲ ਦੀ ਪ੍ਰੀਖਿਆ ਕਰਵਾਉਣ ਲਈ 30 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਜਿਸ ਤੋਂ ਬਾਅਦ ਸਾਰੇ ਸੂਬਿਆਂ ਦੇ ਕਾਲਜ ਅਤੇ ਯੂਨੀਵਰਸਿਟੀ ਪ੍ਰੀਖਿਆ ਕਰਵਾਉਣ ਦੀ ਤਿਆਰੀ 'ਚ ਲੱਗ ਗਏ ਹਨ। ਰਾਜਸਥਾਨ ਯੂਨੀਵਰਸਿਟੀ 'ਚ ਆਖ਼ਰੀ ਸਾਲ ਦੀਆਂ ਪ੍ਰੀਖਿਆਵਾਂ 18 ਸਤੰਬਰ ਤੋਂ 26 ਅਕਤੂਬਰ ਤੱਕ ਚੱਲਣਗੀਆਂ। ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੂਬਿਆਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ।
ਸ਼ੁੱਕਰਵਾਰ ਸ਼ਾਮ ਸੀ.ਐੱਮ. ਅਸ਼ੋਕ ਗਹਿਲੋਤ ਨੇ ਟਵੀਟ ਕਰ ਕਿਹਾ ਕਿ, ਅੱਜ ਮੁੱਖ ਮੰਤਰੀ ਨਿਵਾਸ 'ਤੇ ਹੋਈ ਉੱਚ ਪੱਧਰੀ ਬੈਠਕ 'ਚ ਇਹ ਫ਼ੈਸਲਾ ਕੀਤਾ ਗਿਆ ਕਿ, ਕੋਵਿਡ-19 ਦੇ ਵਿਸ਼ੇਸ਼ ਹਾਲਾਤਾਂ ਦੇ ਅਨੁਸਾਰ ਜੇਕਰ ਕੋਈ ਵਿਦਿਆਰਥੀ ਕਿਸੇ ਵੀ ਕਾਰਨ ਸ਼ਾਮਲ ਨਹੀਂ ਹੋ ਪਾਉਂਦਾ ਹੈ ਤਾਂ ਯੂਨੀਵਰਸਿਟੀ ਵੱਲੋਂ ਉਨ੍ਹਾਂ ਲਈ ਵਿਸ਼ੇਸ਼ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ, ਤਾਂ ਕਿ ਕੋਈ ਵੀ ਵਿਦਿਆਰਥੀ ਪ੍ਰੀਖਿਆਵਾਂ ਤੋਂ ਵਾਂਝਾ ਨਾ ਰਹਿ ਸਕੇ। ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦਾ ਉੱਚ ਸਿੱਖਿਆ ਵਿਭਾਗ ਇਸ ਸੰਬੰਧ 'ਚ ਵਿਸਥਾਰਤ ਗਾਈਡਲਾਈਨ ਜਾਰੀ ਕਰੇ।
ਸੀ.ਐੱਮ. ਅਸ਼ੋਕ ਗਹਿਲੋਤ ਨੇ ਆਪਣੇ ਦੂਜੇ ਟਵੀਟ 'ਚ ਸਾਫ਼ ਤੌਰ 'ਤੇ ਕਿਹਾ ਕਿ, ਪ੍ਰਦੇਸ਼ 'ਚ ਯੂਨੀਵਰਸਿਟੀਆਂ, ਕਾਲਜਾਂ ਦੀ ਆਖ਼ਰੀ ਸਾਲ, ਆਖ਼ਰੀ ਸਮੈਸਟਰ ਦੀਆਂ ਪ੍ਰੀਖਿਆਵਾਂ ਦਾ ਪ੍ਰਬੰਧ ਸੁਪਰੀਮ ਕੋਰਟ ਅਤੇ ਯੂ.ਜੀ.ਸੀ. ਦੀ ਗਾਈਡਲਾਈਨਸ ਦੇ ਮੁਤਾਬਕ ਪਿਹਲਾਂ ਦੀ ਤਰ੍ਹਾਂ ਆਫਲਾਈਨ ਕਰਵਾਇਆ ਜਾਵੇਗਾ, ਤਾਂ ਕਿ ਇਸ ਪ੍ਰੀਖਿਆਵਾਂ ਦੀ ਭਰੋਸੇਯੋਗਤਾ ਬਣੀ ਰਹੇ ਅਤੇ ਜਾਰੀ ਕੀਤੀ ਜਾਣ ਵਾਲੀ ਡਿਗਰੀਆਂ ਦੀ ਵੈਧਾਨਿਕਤਾ 'ਤੇ ਸਵਾਲ ਨਾ ਉੱਠ ਸਕੇ।