Union Budget 2024: ਵਿੱਤ ਮੰਤਰੀ ਨੇ ਖੋਲ੍ਹ 'ਤਾ ਕਿਸਾਨਾਂ ਲਈ ਖਜ਼ਾਨੇ ਦਾ ਮੂੰਹ, ਕਿਹਾ-ਖੇਤੀ ਸੈਕਟਰ ਸਾਡੀ ਪਹਿਲ

Tuesday, Jul 23, 2024 - 11:48 AM (IST)

Union Budget 2024: ਵਿੱਤ ਮੰਤਰੀ ਨੇ ਖੋਲ੍ਹ 'ਤਾ ਕਿਸਾਨਾਂ ਲਈ ਖਜ਼ਾਨੇ ਦਾ ਮੂੰਹ, ਕਿਹਾ-ਖੇਤੀ ਸੈਕਟਰ ਸਾਡੀ ਪਹਿਲ

ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ (23 ਜੁਲਾਈ) ਨੂੰ ਵਿੱਤੀ ਸਾਲ 2024-25 ਲਈ ਆਪਣਾ ਲਗਾਤਾਰ ਸੱਤਵਾਂ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਨੇ ਬਜਟ ਭਾਸ਼ਣ ਵਿੱਚ ਕਿਹਾ ਕਿ ਖੇਤੀ ਸੈਕਟਰ ਦੀ ਉਨਤੀ ਸਰਕਾਰ ਦੀ ਪਹਿਲ ਹੈ। ਉਹ ਖੇਤੀ ਵਿੱਚ ਉਤਪਾਦਕਤਾ ਵਧਾਉਣ ਲਈ ਉਪਾਅ ਕਰਨਗੇ। ਖੇਤੀ ਵਿੱਚ ਉਤਪਾਦਨ ਵਧਾਉਣ ਲਈ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਲਿਆਉਣ ਲਈ ਖੋਜ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਖੇਤੀ ਖੇਤਰ ਲਈ 1.52 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ।
ਮੌਸਮ ਤੋਂ ਘੱਟ ਪ੍ਰਭਾਵਿਤ ਹੋਣ ਵਾਲੀਆਂ ਕਿਸਮਾਂ ਲਿਆਂਦੀਆਂ ਜਾਣਗੀਆਂ। 32 ਫ਼ਸਲਾਂ ਦੀਆਂ 109 ਕਿਸਮਾਂ ਲਿਆਂਦੀਆਂ ਜਾਣਗੀਆਂ। ਮੌਸਮ ਤੋਂ ਘੱਟ ਪ੍ਰਭਾਵਿਤ ਹੋਣ ਵਾਲੀਆਂ ਕਿਸਮਾਂ ਲਿਆਂਦੀਆਂ ਜਾਣਗੀਆਂ। ਦਾਲਾਂ ਅਤੇ ਤੇਲ ਬੀਜਾਂ ਲਈ ਮਿਸ਼ਨ ਮੋਡ 'ਤੇ ਕੰਮ ਚੱਲ ਰਿਹਾ ਹੈ। ਸਬਜ਼ੀਆਂ ਦਾ ਉਤਪਾਦਨ ਵਧਾਉਣ ਲਈ ਕਲੱਸਟਰ ਸਕੀਮ ਲਿਆਂਦੀ ਜਾਵੇਗੀ। ਤੇਲ ਬੀਜ ਉਤਪਾਦਨ ਵਿੱਚ ਆਤਮ ਨਿਰਭਰ ਬਣਨ ਦੀ ਯੋਜਨਾ ਦਾ ਐਲਾਨ ਵਿੱਤ ਮੰਤਰੀ ਵਲੋਂ ਕੀਤਾ ਗਿਆ।

1 ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਲਈ  ਕੀਤਾ ਪ੍ਰੇਰਿਤ

ਵਿੱਤੀ ਸਾਲ 2025 ਵਿੱਚ 400 ਜ਼ਿਲ੍ਹਿਆਂ ਵਿੱਚ ਸਾਉਣੀ ਦੀਆਂ ਫਸਲਾਂ ਦਾ ਡਿਜੀਟਲ ਸਰਵੇਖਣ ਹੋਵੇਗਾ। ਝੀਂਗਾ ਉਤਪਾਦਨ ਵਧਾਉਣ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਸਰਕਾਰ ਵਾਤਾਵਰਣ ਮੁਤਾਬਕ ਬੀਜ ਵਿਕਸਿਤ ਕਰਨ ਲਈ ਖੋਜ ਦੀ ਵਿਆਪਕ ਸਮੀਖਿਆ ਕਰੇਗੀ। ਅਗਲੇ ਦੋ ਸਾਲਾਂ ਵਿੱਚ ਦੇਸ਼ ਭਰ ਵਿੱਚ ਇੱਕ ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਖੇਤੀਬਾੜੀ ਸੈਕਟਰ ਲਈ ਦਿੱਤੇ 1.52 ਲੱਖ ਕਰੋੜ ਰੁਪਏ 

ਸਰਕਾਰ ਸੂਬਿਆਂ ਦੇ ਨਾਲ ਸਾਂਝੇਦਾਰੀ ਵਿੱਚ ਖੇਤੀਬਾੜੀ ਲਈ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰੇਗੀ। ਉਤਪਾਦਨ ਵਧਾਉਣ ਲਈ ਸਬਜ਼ੀਆਂ ਦੇ ਉਤਪਾਦਨ ਕਲੱਸਟਰਾਂ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕੀਤਾ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, ਇਸ ਸਾਲ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ।


author

DILSHER

Content Editor

Related News