Budget 2024 Live Updates: ਵਿੱਤ ਮੰਤਰੀ ਸੀਤਾਰਮਨ ਨੇ ਕਿਸਾਨਾਂ ਤੇ ਗ਼ਰੀਬ ਲੋਕਾਂ ਨੂੰ ਲੈ ਕੇ ਕੀਤੇ ਇਹ ਐਲਾਨ

02/01/2024 7:00:37 PM

ਬਿਜ਼ਨੈੱਸ ਡੈਸਕ : ਨਵੇਂ ਸੰਸਦ ਭਵਨ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਵਿੱਤੀ ਸਾਲ 2024-25 ਦਾ ਅੰਤਰਿਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਜਨਤਾ ਤੱਕ ਪਹੁੰਚ ਰਹੀਆਂ ਹਨ। ਸਾਡੀ ਸਰਕਾਰ ਸਮਾਜਿਕ ਨਿਆਂ ਮਾਡਲ...ਗਰੀਬਾਂ, ਔਰਤਾਂ, ਨੌਜਵਾਨਾਂ, ਭੋਜਨ ਦੇਣ ਵਾਲਿਆਂ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਕਿਸਾਨਾਂ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀ ਆਰਥਿਕ ਆਮਦਨ ਵਿਚ ਵਾਧਾ ਹੋਇਆ ਹੈ। ਕਿਸਾਨਾਂ ਦੀਆਂ ਫ਼ਸਲਾਂ ਲਈ MSP 'ਚ ਵਾਧਾ ਕੀਤਾ ਗਿਆ ਹੈ। ਸਨਮਾਨ ਨਿਧੀ ਤੋਂ 11 ਕਰੋੜ ਕਿਸਾਨਾਂ ਨੂੰ ਫ਼ਾਇਦਾ ਹੋਇਆ ਹੈ। 4 ਕਰੋੜ ਕਿਸਾਨਾਂ ਨੂੰ ਪੀਐੱਮ ਫ਼ਸਲ ਯੋਜਨਾ ਦਾ ਫ਼ਾਇਦਾ ਹੋਇਆ ਹੈ। 

ਇਹ ਵੀ ਪੜ੍ਹੋ - Budget 2024 Highlights: ਵਿੱਤ ਮੰਤਰੀ ਸੀਤਾਰਮਨ ਨੇ ਅੰਤਰਿਮ ਬਜਟ 'ਚ ਕੀਤੇ ਇਹ ਸਾਰੇ ਅਹਿਮ ਐਲਾਨ

ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਡੇਅਰੀ ਕਿਸਾਨਾਂ ਲਈ ਇੱਕ ਵਿਆਪਕ ਪ੍ਰੋਗਰਾਮ ਬਣਾਇਆ ਜਾਵੇਗਾ। ਭਾਰਤ ਦੁਨੀਆ ਦਾ ਸਭ ਤੋਂ ਵੱਡਾ ਦੁੱਧ ਉਤਪਾਦਕ ਹੈ ਪਰ ਇੱਥੇ ਦੁਧਾਰੂ ਪਸ਼ੂਆਂ ਦੀ ਕੋਈ ਉਤਪਾਦਕਤਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਡੇਅਰੀ ਕਿਸਾਨਾਂ ਦੀ ਮਦਦ ਲਈ ਵਿਆਪਕ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ। ਇਹ ਪ੍ਰੋਗਰਾਮ ਰਾਸ਼ਟਰੀ ਗੋਕੁਲ ਮਿਸ਼ਨ, ਰਾਸ਼ਟਰੀ ਪਸ਼ੂ ਧਨ ਮਿਸ਼ਨ ਅਤੇ ਡੇਅਰੀ ਪ੍ਰੋਸੈਸਿੰਗ ਅਤੇ ਪਸ਼ੂ ਪਾਲਣ ਲਈ ਬੁਨਿਆਦੀ ਢਾਂਚਾ ਵਿਕਾਸ ਫੰਡ ਵਰਗੀਆਂ ਮੌਜੂਦਾ ਯੋਜਨਾਵਾਂ ਦੀ ਸਫਲਤਾ 'ਤੇ ਆਧਾਰਿਤ ਹੋਵੇਗਾ। ਨਾਲ ਹੀ, ਪੈਰਾਂ ਅਤੇ ਮੂੰਹ ਦੀ ਬੀਮਾਰੀ ਨੂੰ ਕਾਬੂ ਕਰਨ ਲਈ ਪਹਿਲਾਂ ਹੀ ਯਤਨ ਜਾਰੀ ਹਨ।

ਇਹ ਵੀ ਪੜ੍ਹੋ - Budget 2024 Live Updates: ਵਿੱਤ ਮੰਤਰੀ ਸੀਤਾਰਮਨ ਬੋਲ੍ਹੇ, ਕਿਹਾ-ਦੇਸ਼ 'ਚ ਰੁਜ਼ਗਾਰ ਦੇ ਮੌਕਿਆਂ 'ਚ ਵਾਧਾ

ਗ਼ਰੀਬ ਲੋਕਾਂ ਨੂੰ ਲੈ ਕੇ ਸੀਤਾਰਮਨ ਨੇ ਕਿਹਾ ਕਿ 25 ਕਰੋੜ ਲੋਕਾਂ ਨੂੰ ਗ਼ਰੀਬੀ ਤੋਂ ਬਾਹਰ ਕੱਢਿਆ ਗਿਆ ਹੈ। ਗ਼ਰੀਬ ਦਾ ਕਲਿਆਣ ਦਾ ਕਲਿਆਣ ਹੈ। ਮਹਿੰਗਾਈ ਵਿਚ ਕਮੀ ਆਈ ਹੈ। 33 ਲੱਖ ਕਰੋੜ ਰੁਪਏ ਗਰੀਬ ਲੋਕਾਂ ਦੇ ਖਾਤਿਆਂ ਵਿਚ ਭੇਜੇ ਗਏ ਹਨ। ਉਹਨਾਂ ਨੇ ਕਿਹਾ ਕਿ ਸਾਨੂੰ ਗਰੀਬਾਂ, ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ 'ਤੇ ਧਿਆਨ ਦੇਣ ਦੀ ਲੋੜ ਹੈ, ਉਨ੍ਹਾਂ ਦੀਆਂ ਲੋੜਾਂ ਅਤੇ ਇੱਛਾਵਾਂ ਸਾਡੀਆਂ ਪ੍ਰਮੁੱਖ ਤਰਜੀਹਾਂ ਹਨ। ਅਗਲੇ 5 ਸਾਲਾਂ 'ਚ 2 ਕਰੋੜ ਹੋਰ ਘਰ ਬਣਾਏ ਜਾਣਗੇ। 

ਇਹ ਵੀ ਪੜ੍ਹੋ - Budget 2024 : 1 ਫਰਵਰੀ ਨੂੰ ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀਆਂ ਨੇ 3 ਵੱਡੀਆਂ ਖ਼ੁਸ਼ਖ਼ਬਰੀਆਂ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur