ਚੈੱਕ ਬੁੱਕ ਬੰਦ ਕਰਨ ਦੀਆਂ ਖਬਰਾਂ ''ਤੇ ਵਿੱਤ ਮੰਤਰਾਲੇ ਨੇ ਦਿੱਤੀ ਸਫਾਈ

Thursday, Nov 23, 2017 - 10:44 PM (IST)

ਨਵੀਂ ਦਿੱਲੀ— ਵਿੱਤ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਡਿਜ਼ੀਟਲ ਲੈਣ-ਦੇਣ ਨੂੰ ਵਧਾਵਾ ਜ਼ਰੂਰ ਦੇਣਾ ਚਾਹੁੰਦੀ ਹੈ ਪਰ ਇਸ ਦੇ ਲਈ ਚੈੱਕ ਬੁੱਕ ਬੰਦ ਕਰਨ ਦੀ ਸਰਕਾਰ ਦੀ ਕੋਈ ਯੋਜਨਾ ਨਹੀਂ ਹੈ। ਵਿੱਤ ਮੰਤਰਾਲੇ ਨੇ ਇਸ ਸੰਬੰਧ 'ਚ ਟਵੀਟ ਕਰਕੇ ਮੀਡੀਆ 'ਚ ਚੈੱਕ ਬੁੱਕ ਬੰਦ ਕਰਨ ਸੰਬੰਧਿਤ ਆ ਰਹੀਆਂ ਖਬਰਾਂ ਨੂੰ ਨਕਾਰ ਦਿੱਤਾ ਹੈ।
ਸਰਕਾਰ ਨੇ ਕਿਹਾ ਕਿ ਉਹ ਚੈੱਕ ਬੁੱਕ ਬੰਦ ਕਰਨ ਦਾ ਕੋਈ ਵਿਚਾਰ ਨਹੀਂ ਕਰ ਰਹੀ ਹੈ ਅਤੇ ਨਾ ਹੀ ਅਜਿਹਾ ਕੋਈ ਪ੍ਰਸਤਾਵ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਇਸ ਹਫਤੇ ਅਖਿਲ ਭਾਰਤੀ ਵਪਾਰੀ ਪਰਿਸੰਘ (ਸੀ. ਏ. ਆਈ. ਟੀ.) ਨੇ ਦਾਅਵਾ ਕੀਤਾ ਸੀ ਕਿ ਸਰਕਾਰ ਚੈੱਕ ਨਾਲ ਹੋਣ ਵਾਲੇ ਲੈਣ-ਦੇਣ 'ਤੇ ਜ਼ਲਦ ਹੀ ਰੋਕ ਲਗਾ ਸਕਦੀ ਹੈ।
ਵਿੱਤ ਮੰਤਰਾਲੇ ਨੇ ਕਿਹਾ ਕਿ ਮੀਡੀਆ ਦੇ ਕੁੱਝ ਹਿੱਸਿਆਂ 'ਚ ਖਬਰਾਂ ਆ ਰਹੀਆਂ ਹਨ ਕਿ ਕੇਂਦਰ ਸਰਕਾਰ ਵਲੋਂ ਡਿਜ਼ੀਟਲ ਲੈਣ-ਦੇਣ ਨੂੰ ਵਧਾਵਾ ਦੇਣ ਲਈ ਅੱਗੇ ਆਉਣ ਵਾਲੇ ਸਮੇਂ 'ਚ ਚੈੱਕ ਬੁੱਕ ਸੁਵਿਧਾ ਨੂੰ ਬੰਦ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਦੀਆਂ ਖਬਰਾਂ ਨੂੰ ਸਰਕਾਰ ਵਲੋਂ ਖਾਰਜ ਕੀਤਾ ਜਾ ਚੁਕਿਆ ਹੈ ਅਤੇ ਇਸ ਗੱਲ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਕਿ ਅਜਿਹਾ ਕੋਈ ਪ੍ਰਸਤਾਵ ਨਹੀਂ ਹੈ। 


Related News